ਬਹਿਰਾਮਪੁਰ, 24 ਅਪ੍ਰੈਲ (ਪ੍ਰੋ: ਬਲਬੀਰ ਸਿੰਘ ਕੋਲਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਵਾਪਰ ਰਹੀਆਂ ਘਟਨਾਵਾਂ ਨੰੂ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੇਅਦਬੀ ਦੇ ਮਾਮਲਿਆਂ 'ਤੇ ਕਾਨੰੂਨ ਬਣਾ ਕੇ ਲਾਗੂ ਕਰਨਾ ਇਕ ਇਤਿਹਾਸਿਕ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੇਅਦਬੀ ਸਬੰਧੀ ਸਖ਼ਤ ਕਾਨੰੂਨ ਬਣਾਇਆ ਗਿਆ ਹੈ | ਇਸ ਨਵੇਂ ਬਣੇ ਕਾਨੰੂਨ ਅਨੁਸਾਰ ਬੇਅਦਬੀ ਕਰਨ ਵਾਲੇ ਅਨਸਰ ਨੰੂ ਮੌਤ ਤੱਕ ਜੇਲ੍ਹ ਵਿਚ ਰੱਖਿਆ ਜਾਵੇਗਾ ਤੇ 25 ਲੱਖ ਰੁਪਏ ਜੁਰਮਾਨਾ ਹੋਵੇਗਾ | ਪੰਜਾਬ ਸਰਕਾਰ ਵਲੋਂ ਸਖ਼ਤ ਕਾਨੰੂਨ ਬਣਾਉਣ ਨਾਲ ਬੇਅਦਬੀ ਦੀਆਂ ਮੰਦਭਾਗੀ ਘਟਨਾਵਾਂ ਨੰੂ ਠੱਲ੍ਹ ਪਵੇਗੀ | ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਤੇ ਬੇਅਦਬੀਆਂ ਵਿਰੁੱਧ ਸਖਤ ਕਾਨੰੂਨ ਬਣਾਉਣਾ ਆਪ ਸਰਕਾਰ ਦਾ ਇਤਿਹਾਸਿਕ ਤੇ ਸ਼ਲਾਘਾਯੋਗ ਕਦਮ ਹੈ ਜਿਸ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ |