10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਲਬੀਰ ਕੌਰ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਗੁਰਦਾਸਪੁਰ, 24 ਅਪ੍ਰੈਲ (ਅਸ਼ੋਕ ਸ਼ਰਮਾ)- ਸਰਦਾਰਨੀ ਬਲਬੀਰ ਕੌਰ ਸੇਵਾ ਮੁਕਤ ਸੈਂਟਰ ਹੈੱਡ ਟੀਚਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਉਪਰੰਤ ਗੁਰਦੁਆਰਾ ਬਾਬਾ ਟਹਿਲ ਸਿੰਘ ਵਿਖੇ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਹੋਇਆ, ਜਿਥੇ ਉਨ੍ਹਾਂ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਪੰਜਾਬ ਦੇ ਨਾਮਵਰ ਲੇਖਕ ਜਤਿੰਦਰ ਪੰਨੂ, ਹਲਕਾ ਇੰਚਾਰਜ ਰਮਨ ਬਹਿਲ, ਸੀਨੀਅਰ ਯੂਥ ਅਕਾਲੀ ਆਗੂ ਤੇ ਸਰਪੰਚ ਅਮਰਜੋਤ ਸਿੰਘ ਬੱਬੇਹਾਲੀ, ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਪਾਹੜਾ, ਸਾਹਿੱਤਕਾਰ ਮੱਖਣ ਕੁਹਾੜ, ਅਚਾਰੀਆ ਰਮੇਸ਼ ਪਰਾਸ਼ਰ, ਮਨਮੋਹਨ ਸਿੰਘ ਧਕਾਲਵੀ, ਉੱਘੇ ਗਾਇਕ ਸੁਰਿੰਦਰ ਸਿੰਘ ਭਾਗੋਵਾਲੀਆ, ਹਰਜੀਤ ਸਿੰਘ ਹੁੰਦਲ ਕੈਨੇਡਾ, ਗੁਰਇਕਬਾਲ ਸਿੰਘ ਕਾਹਲੋਂ, ਬਾਬਾ ਸਲਵਿੰਦਰ ਸਿੰਘ, ਜੇ.ਪੀ ਖਰਲਾਂਵਾਲਾ, ਕਾਮਰੇਡ ਗੁਲਜ਼ਾਰ ਸਿੰਘ ਸਮੇਤ ਹੋਰ ਆਗੂਆਂ ਨੇ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਬਲਬੀਰ ਕੌਰ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੇ ਪਰਿਵਾਰ ਨੰੂ ਚੰਗੀ ਸੇਧ ਦੇਣ ਦੇ ਨਾਲ ਨਾਲ ਆਪਣੇ ਪਤੀ ਉੱਘੇ ਸਾਹਿੱਤਕਾਰ ਤੇ ਪੱਤਰਕਾਰ ਬਲਵਿੰਦਰ ਬਾਲਮ ਦਾ ਹਰ ਪੱਖ ਤੋਂ ਸਹਿਯੋਗ ਕੀਤਾ | ਉਨ੍ਹਾਂ ਕਿਹਾ ਕਿ ਬਲਬੀਰ ਕੌਰ ਦੀ ਹੋਈ ਅਚਾਨਕ ਮੌਤ ਨੇ ਸਾਰਿਆਂ ਨੰੂ ਬਹੁਤ ਦੁੱਖ ਪਹੁੰਚਾਇਆ ਹੈ | ਸਟੇਜ ਸਕੱਤਰ ਕਾਮਰੇਡ ਗੁਲਜ਼ਾਰ ਸਿੰਘ ਨੇ 'ਅਜੀਤ' ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਲੋਂ ਭੇਜਿਆ ਸੋਗ ਸੰਦੇਸ਼ ਪੜ੍ਹ ਕੇ ਸੁਣਾਇਆ | ਇਨ੍ਹਾਂ ਤੋਂ ਇਲਾਵਾ ਸਕੂਲਾਂ, ਕਾਲਜਾਂ, ਸੰਸਥਾਵਾਂ ਵਲੋਂ ਭੇਜੇ ਗਏ ਸੋਗ ਸੰਦੇਸ਼ ਵੀ ਪੜ੍ਹੇ ਗਏ | ਅੰਤ ਵਿਚ ਬਲਵਿੰਦਰ ਬਾਲਮ ਨੇ ਸਾਰੇ ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ, ਸਿਆਸੀ ਆਗੂਆਂ, ਸਾਹਿਤਕਾਰਾਂ ਦਾ ਪਹੁੰਚਣ 'ਤੇ ਧੰਨਵਾਦ ਕੀਤਾ | ਇਸ ਮੌਕੇ ਹਲਕਾ ਦੀਨਾਨਗਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਕਮਲਜੀਤ ਚਾਵਲਾ, ਸੀਨੀਅਰ ਅਕਾਲੀ ਆਗੂ ਦਲਬੀਰ ਸਿੰਘ ਭਟੋਆ, ਐਮ.ਸੀ ਮੋਹਨ ਲਾਲ ਸ਼ਰਮਾ, ਰਾਜ ਗੁਰਦਾਸਪੁਰੀ, ਯਸ਼ਪਾਲ ਮਿਤਵਾ, ਸਾਈਾ ਦਾਸ, ਹਰਚਰਨ ਸਿੰਘ ਔਜਲਾ ਸਾਬਕਾ ਐਮ.ਸੀ, ਐਮ.ਸੀ. ਸੁਨੀਤਾ ਸ਼ਰਮਾ ਸਮੇਤ ਪੱਤਰਕਾਰ ਭਾਈਚਾਰਾ, ਵੱਖ-ਵੱਖ ਸਿਆਸੀ, ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਫਲਤਾ ਦੀਆਂ ਬੁਲੰਦੀਆਂ ਛੂਹ ਰਿਹਾ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ <br/> ਅਗਲੀ ਖ਼ਬਰ ਗੋਬਿੰਦ ਪਬਲਿਕ ਸਕੂਲ ਵਿਖੇ ਇਨਵੈਸਚਰ ਸੈਰੇਮਨੀ ਕਰਵਾਈ <br/>
Ad Position 24