10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਫਲਤਾ ਦੀਆਂ ਬੁਲੰਦੀਆਂ ਛੂਹ ਰਿਹਾ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਗੁਰਦਾਸਪੁਰ, 24 ਅਪ੍ਰੈਲ (ਚੱਕਰਾਜਾ)- ਇਕ ਵਿਦਿਆਰਥੀ ਲਈ ਜ਼ਰੂਰੀ ਹੈ ਉਹ ਸਿਰਫ਼ ਕਿਤਾਬੀ ਕੀੜਾ ਨਾ ਬਣੇ ਬਲਕਿ ਸਿੱਖਿਆ ਦੇ ਨਾਲ ਖੇਡਾਂ, ਸੱਭਿਆਚਾਰ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਵੀ ਅਪਣਾਵੇ | ਇਸ ਦਿਸ਼ਾ ਵਿਚ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਸ਼ੇਸ਼ ਧਿਆਨ ਦੇ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਹਯਾਤ ਨਗਰ ਦੀ ਸੀ.ਈ.ਓ ਗੁਰਨਿਮਰਤਜੀਤ ਕੌਰ ਗਿੱਲ ਨੇ ਕੀਤਾ | ਉਨ੍ਹਾਂ ਕਿਹਾ ਕਿ ਕਿਤਾਬੀ ਸਿੱਖਿਆ ਬਹੁਤ ਜ਼ਰੂਰੀ ਹੈ | ਪਰ ਖੇਡਾਂ, ਸੱਭਿਆਚਾਰ, ਉੱਚ ਕਿਰਦਾਰ ਇਕ ਵਿਦਿਆਰਥੀ ਦੇ ਭਵਿੱਖ ਨੂੰ ਸੁਨਹਿਰਾ ਭਵਿੱਖ ਬਣਾ ਦਿੰਦੇ ਹਨ | ਸਕੂਲ ਇਨ੍ਹਾਂ ਸਭ ਗੱਲਾਂ ਵੱਲ ਵਿਸ਼ੇਸ਼ ਤਵੱਜੋ ਦਿੰਦਾ ਹੈ | ਸਕੂਲ ਦਾ ਵਾਤਾਵਰਨ ਪ੍ਰਦੂਸ਼ਣ ਮੁਕਤ ਹੈ | ਉਨ੍ਹਾਂ ਕਿਹਾ ਕਿ ਸਕੂਲ ਤੇ ਦਾਖ਼ਲੇ ਸਬੰਧੀ ਕਿਸੇ ਵੀ ਜਾਣਕਾਰੀ ਲੈਣ ਲਈ ਮੋਬਾਈਲ ਨੰਬਰ 84274-68000 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਚੇਅਰਮੈਨ ਸਵਿੰਦਰ ਸਿੰਘ ਗਿੱਲ ਤੇ ਸੀ.ਈ.ਓ. ਗੁਰਨਿਮਰਤਜੀਤ ਕੌਰ ਗਿੱਲ ਨੇ ਦੱਸਿਆ ਕਿ ਸੀ.ਬੀ.ਐੱਸ.ਈ ਦਿੱਲੀ ਵਲੋਂ ਐਲਾਨੇ ਦਸਵੀਂ ਜਮਾਤ ਬੋਰਡ ਨਤੀਜਿਆਂ ਵਿਚੋਂ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਫਲਤਾ ਦੇ ਝੰਡੇ ਗੱਡੇ ਹਨ ਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਜਿਸ ਵਿਚੋਂ ਜਸਮੀਤ ਕੌਰ 97.4 ਫ਼ੀਸਦੀ, ਗੁਰਸਿਮਰਨਜੋਤ ਕੌਰ 96 ਫੀਸਦੀ, ਨਿਰਜਲਾ 94 ਫੀਸਦੀ, ਸਾਰਾ 93 ਫ਼ੀਸਦੀ, ਸਿਮਰਤ ਕੌਰ 92 ਫ਼ੀਸਦੀ, ਮਨਵੀਰ ਕੌਰ 91 ਫ਼ੀਸਦੀ, ਹਰਪ੍ਰੀਤ ਕੌਰ 94 ਫ਼ੀਸਦੀ, ਜਸ਼ਨਪ੍ਰੀਤ ਕੌਰ ਤੇ ਅਭੀਜੋਤ ਸਿੰਘ 90 ਫ਼ੀਸਦੀ ਅਤੇ 15 ਤੋਂ ਵੱਧ ਵਿਦਿਆਰਥੀਆ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸੰਸਥਾ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਵਲੋਂ ਸੰਸਥਾ ਦੇ ਸਟਾਫ ਮੈਂਬਰਾਂ, ਪਿ੍ੰਸੀਪਲ ਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜ਼ਿਲ੍ਹਾ ਜਥੇਬੰਧਕ ਢਾਂਚੇ ਦਾ ਐਲਾਨ ਅਗਲੀ ਖ਼ਬਰ ਬਲਬੀਰ ਕੌਰ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ
Ad Position 24