09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੋਲਡਨ ਪਬਲਿਕ ਸਕੂਲ ਦੇਹੜ੍ਹ 'ਚ ਧਰਤੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਕੋਟਲੀ ਸੂਰਤ ਮੱਲ੍ਹੀ, 24 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਦੇਹੜ ਵਿਖੇ ਗੋਲਡਨ ਪਬਲਿਕ ਸਕੂਲ ਦੇਹੜ 'ਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਸਮਾਗਮ 'ਚ ਬੱਚਿਆਂ ਨੂੰ ਜਾਗਰੂਕ ਕਰਦਿਆਂ ਵਾਤਾਵਰਨ ਸੰਤੁਲਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਤੇ ਸਕੂਲ 'ਚ ਬੂਟੇ ਲਗਾਏ ਗਏ | ਇਸ ਮੌਕੇ ਬੱਚਿਆਂ ਦੇ ਚਾਰਟ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਮੁਕਾਬਲਿਆਂ ਵਿਚੋਂ ਅੱਵਲ ਰਹੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਐਮ.ਡੀ. ਕੰਵਲਜੀਤ ਕੌਰ, ਰਾਜਵਿੰਦਰ ਕੌਰ, ਸੰਦੀਪ ਕੌਰ, ਭੁਪਿੰਦਰ ਕੌਰ, ਅਨਮੋਲ, ਮਮਤਾ, ਪੂਨਮ, ਸਿਮਰਨਜੀਤ ਕੌਰ ਸਮੇਤ ਸਕੂਲ ਦੇ ਬੱਚੇ ਤੇ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰੀਵਾਲ 'ਚ ਤੇਜ਼ ਰਫ਼ਤਾਰ ਦੌੜ ਰਹੀਆਂ ਬੱਸਾਂ ਦੀ ਸਮੱਸਿਆ ਸੰਬੰਧੀ ਆਰ.ਟੀ.ਏ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਇਲਾਕੇ ਦੇ ਵਿਦਿਆਰਥੀਆਂ ਲਈ ਬਣਿਆ ਪਹਿਲੀ ਪਸੰਦ
Ad Position 24