09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੁਲਜ਼ਾਰ ਸਿੰਘ ਰਣੀਕੇ ਤੇ ਲਖਵਿੰਦਰ ਸਿੰਘ ਘੁੰਮਣ ਵਲੋਂ ਸੁਖਵਿੰਦਰ ਸਿੰਘ ਪਾਰਸ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਕਿਲ੍ਹਾ ਲਾਲ ਸਿੰਘ, 24 ਅਪ੍ਰੈਲ (ਬਲਬੀਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਮਾਂ ਪਾਰਟੀ ਹੈ ਤੇ ਇਸ ਨੂੰ ਖ਼ਤਮ ਕਰਨ ਲਈ ਵਿਰੋਧੀਆਂ ਵਲੋਂ ਕਈ ਤਰ੍ਹਾਂ ਦੀਆਂ ਸਾਜਿਸ਼ਾਂ ਰਚੀਆਂ ਗਈਆਂ ਪਰ ਇਸ ਨੂੰ ਪਿਆਰ ਕਰਨ ਵਾਲੇ ਵਰਕਰ ਹਮੇਸ਼ਾ ਅਡੋਲ ਖੜੇ ਰਹੇ ਤੇ ਪਾਰਟੀ ਦੇ ਹਰ ਉਤਰਾਅ-ਚੜਾਅ ਨੂੰ ਦੇਖਿਆ, ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪ੍ਰਧਾਨ ਸੁਖਜਿੰਦਰ ਸਿੰਘ ਪਾਰਸ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਪਾਰਸ ਇਕ ਮਿਹਨਤੀ ਤੇ ਇਮਾਨਦਾਰ ਵਰਕਰ ਹੈ | ਇਸ ਲਈ ਇਨ੍ਹਾਂ ਨੂੰ ਹਲਕਾ ਪ੍ਰਧਾਨ (ਐੱਸ.ਸੀ.) ਦੀ ਜ਼ਿੰਮੇਵਾਰੀ ਸੌਂਪੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਵੀ ਸੁਖਜਿੰਦਰ ਸਿੰਘ ਪਾਰਸ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਇਹ ਬਾਖ਼ੂਬੀ ਨਿਭਾਉਣਗੇ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਬਿਜਲੀਵਾਲ, ਕਰਮ ਸਿੰਘ ਭੱਟੀ, ਪ੍ਰੀਤ ਪਾਰਸ, ਸ਼ਿੰਗਾਰ ਸਿੰਘ, ਸਾਬੀ, ਡਾ. ਗੁਰਜੰਟ ਸਿੰਘ, ਦੀਵਾਨ ਸਿੰਘ ਜੌੜਾ, ਦੇਸਾ ਸਿੰਘ ਭੁੱਲਰ, ਹਰਮਨ ਪਾਰਸ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੋਲੀ ਚਾਇਲਡ ਸਕੂਲ 'ਚ ਵਿਸ਼ਵ ਧਰਤੀ ਦਿਵਸ ਮੌਕੇ ਡਰਾਇੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਧਾਰੀਵਾਲ 'ਚ ਤੇਜ਼ ਰਫ਼ਤਾਰ ਦੌੜ ਰਹੀਆਂ ਬੱਸਾਂ ਦੀ ਸਮੱਸਿਆ ਸੰਬੰਧੀ ਆਰ.ਟੀ.ਏ. ਨੂੰ ਸੌਂਪਿਆ ਮੰਗ ਪੱਤਰ
Ad Position 24