09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਡਾਲਾ ਗ੍ਰੰਥੀਆਂ ਵਿਖੇ ਸੰਦਲਪੁਰ ਮਾਈਨਰ ਦੀ ਲਾਈਨਿੰਗ ਦਾ ਵਿਧਾਇਕ ਕਲਸੀ ਨੇ ਨੀਂਹ ਪੱਥਰ ਰੱਖਿਆ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਵਡਾਲਾ ਗ੍ਰੰਥੀਆਂ, 24 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਨੂੰ ਮਹਿੰਗੇ ਡੀਜ਼ਲ ਤੇ ਬਿਜਲੀ ਦੇ ਖਰਚਿਆਂ ਤੋਂ ਰਾਹਤ ਮਿਲੇਗੀ ਅਤੇ ਭੂਗਰਭ ਪਾਣੀ ਦੇ ਡਿੱਗਦੇ ਪੱਧਰ ਨੂੰ ਵੀ ਕਾਬੂ ਕਰਨ ਵਿਚ ਮਦਦ ਮਿਲੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਵਡਾਲਾ ਗ੍ਰੰਥੀਆਂ ਵਿਖੇ ਸੰਦਲਪੁਰ ਮਾਈਨਰ ਦੀ ਕੰਕਰੀਟ ਲਾਈਨਿੰਗ ਅਤੇ ਨਹਿਰੀ ਖਾਲ ਨੂੰ ਪੱਕਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਦਰਜਨਾਂ ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਸੰਦਲਪੁਰ ਮਾਈਨਰ ਦੀ ਕੰਕਰੀਟ ਲਾਈਨਿੰਗ ਨਾਲ ਵੱਖ-ਵੱਖ ਪਿੰਡਾਂ ਦੀ ਖੇਤੀਬਾੜੀ ਜ਼ਮੀਨ ਤੱਕ ਨਹਿਰੀ ਪਾਣੀ ਸੁਚਾਰੂ ਢੰਗ ਨਾਲ ਪਹੁੰਚੇਗਾ ਤੇ ਕਿਸਾਨਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦਾ ਕੰਮ ਮੁਕੰਮਲ ਹੋਣ ਨਾਲ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਲਈ ਲੋੜੀਂਦਾ ਪਾਣੀ ਸਮੇਂ ਸਿਰ ਉਪਲਬਧ ਹੋਵੇਗਾ | ਇਸ ਮੌਕੇ ਵਪਾਰ ਸੈੱਲ ਵਿਚ ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਕਰਨੈਲ ਸਿੰਘ ਸਰਪੰਚ ਵਡਾਲਾ ਗ੍ਰੰਥੀਆਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ, ਸੁਖਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ ਬਟਾਲਾ, ਰਣਜੀਤ ਸਿੰਘ ਰਾਣਾ, ਸ਼ਮਸ਼ੇਰ ਸਿੰਘ ਆੜ੍ਹਤੀ, ਮਨਜਿੰਦਰ ਸਿੰਘ ਸਰਪੰਚ ਅਵਾਣ, ਪੰਚ-ਸਰਪੰਚ ਅਤੇ ਇਲਾਕੇ ਦੇ ਮੁਹਤਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਭੀਖੋਵਾਲੀ ਦੀ ਇਮਾਰਤ ਦਾ ਉਦਘਾਟਨ ਕੀਤਾ <br/> ਅਗਲੀ ਖ਼ਬਰ ਹੋਲੀ ਚਾਇਲਡ ਸਕੂਲ 'ਚ ਵਿਸ਼ਵ ਧਰਤੀ ਦਿਵਸ ਮੌਕੇ ਡਰਾਇੰਗ ਮੁਕਾਬਲੇ ਕਰਵਾਏ
Ad Position 24