09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਰਾਘਵ ਚੱਢਾ ਸਮੇਤ ਹੋਰ ਆਗੂਆਂ ਦੇ ਭਾਜਪਾ 'ਚ ਸ਼ਾਮਲ ਹੋਣ ਨਾਲ ਪਾਰਟੀ ਹੋਈ ਹੋਰ ਮਜ਼ਬੂਤ : ਵਿਜੇ ਸੋਨੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਬਟਾਲਾ, 24 ਅਪ੍ਰੈਲ (ਸਤਿੰਦਰ ਸਿੰਘ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਰ ਰੋਜ਼ ਜਿਸ ਤਰ੍ਹਾਂ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਲੀਡਰ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ, ਇਸ ਤੋਂ ਪ੍ਰਤੱਖ ਹੈ ਕਿ 2027 'ਚ ਪੰਜਾਬ 'ਚ ਭਾਜਪਾ ਸੱਤਾ ਦੀ ਵਾਗਡੋਰ ਸੰਭਾਲੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਭਾਜਪਾ ਆਗੂ ਤੇ ਉਘੇ ਸਮਾਜ ਸੇਵੀ ਸ੍ਰੀ ਵਿਜੇ ਸੇਨੀ ਮੋਹਲੋਵਾਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਰਾਜਨੀਤੀ 'ਚ ਚੰਗੀ ਪੈਠ ਰੱਖਣ ਵਾਲੇ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਸਮੇਤ ਹੋਰ ਆਗੂਆਂ ਵਲੋਂ ਭਾਜਪਾ ਦਾ ਪੱਲਾ ਫੜਿਆ ਗਿਆ ਹੈ, ਜਿਸ ਨਾਲ ਪੰਜਾਬ ਦੀ ਰਾਜਨੀਤੀ 'ਚ ਨਵੀਂ ਹਲਚਲ ਪੈਦਾ ਹੋ ਗਈ ਹੈ | ਵਿਜੇ ਸੋਨੀ ਨੇ ਕਿਹਾ ਕਿ ਉਕਤ ਆਗੂਆਂ ਤੋਂ ਪਹਿਲਾਂ ਹੋਰ ਵੀ ਕਈ ਵੱੜਾ ਚਿਹਰੇ ਭਾਜਪਾ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਹੋਰ ਰਾਜਾਂ ਵਿਚ ਮਜ਼ਬੂਤ ਹੋ ਕੇ ਸਰਕਾਰ ਬਣਾਈ ਹੈ ਕਿ ਇਸੇ ਤਰ੍ਹਾਂ ਪੰਜਾਬ 'ਚ ਵੀ 2027 ਪੰਜਾਬ ਭਾਜਪਾ ਸਰਕਾਰ ਬਣਨ ਦਾ ਰਸਤਾ ਸਾਫ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ ਤੇ ਪੰਜਾਬ ਵਾਸੀਆਂ ਦੀ ਵੀ ਇਹੀ ਇੱਛਾ ਹੈੈ ਕਿ ਇਸ ਵਾਰ ਭਾਜਪਾ ਨੂੰ ਮੌਕਾ ਦਿੱਤਾ ਜਾਵੇ | ਸ੍ਰੀ ਵਿਜੇ ਸੋਨੀ ਨੇ ਅੱਗੇ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵਲੋਂ ਸੰਸਦ 'ਚ ਔਰਤਾਂ ਦਾ ਰਾਖਵਾਂਕਰਨ ਦਾ ਬਿੱਲ ਪੇਸ਼ ਕੀਤਾ ਗਿਆ ਸੀ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਵਿਰੋਧੀ ਧਿਰਾਂ ਵਲੋਂ ਇਸ ਬਿੱਲ ਦਾ ਸਮਰਥਨ ਨਹੀਂ ਕੀਤਾ ਗਿਆ, ਜਿਸ ਕਰ ਕੇ ਵਿਰੋਧੀ ਧਿਰ ਦੀ ਔਰਤਾਂ ਪ੍ਰਤੀ ਸਨਮਾਨ ਦੀ ਝੂਠੀ ਮਨਸ਼ਾ ਜੱਗ ਜਾਹਿਰ ਹੋ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਹਿੰਦੀ ਉਲੰਪੀਆਡ 2025 'ਚ ਝੰਡਾ ਗੱਡਿਆ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਭੀਖੋਵਾਲੀ ਦੀ ਇਮਾਰਤ ਦਾ ਉਦਘਾਟਨ ਕੀਤਾ <br/>
Ad Position 24