09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸ਼ਾਹਪੁਰ ਜਾਜਨ ਵਿਖੇ ਸਮਾਰਟ ਕੰਪਿਊਟਰ ਤੇ ਆਧੁਨਿਕ ਸਾਇੰਸ ਲੈਬ ਦਾ ਕੀਤਾ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਡੇਰਾ ਬਾਬਾ ਨਾਨਕ, 24 ਅਪ੍ਰੈਲ (ਹੀਰਾ ਸਿੰਘ ਮਾਂਗਟ)- ਅੱਜ ਸਰਕਾਰੀ ਸੀਨੀਅਰ ਸਮਾਰਟ ਸਕੂਲ ਪਿੰਡ ਸ਼ਾਹਪੁਰ ਜਾਜਨ ਵਿਖੇ ਆਧੁਨਿਕ ਸਹੂਲਤਾਂ ਨਾਲ ਬਣ ਕੇ ਤਿਆਰ ਹੋਈ ਕੰਪਿਊਟਰ ਤੇ ਸਾਇੰਸ ਲੈਬ ਦਾ ਉਦਘਾਟਨ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਕੀਤਾ ਗਿਆ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਸਕੂਲ ਪਹੁੰਚਣ 'ਤੇ ਸੇਵਾ ਮੁਕਤ ਪਿ੍ੰਸੀਪਲ ਵਰਿੰਦਰ ਸਿੰਘ ਕਾਹਲੋਂ, ਪਿ੍ੰਸੀਪਲ ਰਤਨ ਸਿੰਘ, ਪਿ੍ੰਸੀਪਲ ਨੀਨਾ ਚਾਵਲਾ ਤੇ ਸਕੂਲ ਦੇ ਸਮੂਹ ਸਟਾਫ਼ ਵਲੋਂ ਸਵਾਗਤ ਕੀਤਾ ਗਿਆ | ਵਿਦਿਆਰਥੀਆਂ ਵਲੋਂ ਬੈਂਡ ਤੇ ਢੋਲ ਵਜਾ ਕੇ ਗੁਰਦੀਪ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਨਾਲ ਆਏ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ | ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ, ਸਕੂਲ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਬੱਚਿਆਂ ਨੂੰ ਸਰਕਾਰੀ ਸਕੂਲ ਵਿਚ ਵੱਧ ਤੋਂ ਵੱਧ ਦਾਖਲੇ ਲੈਣ ਅਤੇ ਪੜਨ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਦੇ ਸਮੂਹ ਸਟਾਫ਼ ਵਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਪਿੰਡ ਦੇ ਸਰਪੰਚ ਤੇਜਿੰਦਰ ਸਿੰਘ ਮਾਨ, ਪੰਚਾਇਤ ਮੈਂਬਰ ਨਵਪ੍ਰੀਤ ਸਿੰਘ ਹਲਕਾ ਸਿੱਖਿਆ ਕੋਆਰਡੀਨੇਟਰ, ਮੇਜਰ ਸਿੰਘ ਸਿੱਖਿਆ ਮਾਹਿਰ, ਪਰਮਿੰਦਰ ਸਿੰਘ ਜੇ.ਈ., ਐੱਸ.ਐੱਮ.ਸੀ. ਕਮੇਟੀ ਮੈਂਬਰ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕ ਦਲਜੀਤ ਕੌਰ, ਦਿਲਜੀਤ ਸਿੰਘ, ਅਕਸ਼ੇ ਥਾਪਾ, ਅਰੁਨ ਕੁਮਾਰ, ਸੁਮੀਤ ਕੁਮਾਰ, ਕਰਤਾਰ ਸਿੰਘ, ਸਮਿੰਦਰਜੀਤ ਕੌਰ, ਗੁਰਵਿੰਦਰ ਸਿੰਘ ਪੰਚ, ਬਲਦੇਵ ਸਿੰਘ ਬੱਲੀ ਪੰਚ, ਮਦਨ ਲਾਲ ਪੰਚ, ਬਾਬਾ ਹਰਜੀਤ ਲਾਲ ਪੰਚ, ਰੋਹਿਤ ਅੱਤਰੀ, ਲਜਪ੍ਰੀਤ ਕੌਰ, ਰਜਨੀ ਬਾਲਾ, ਸਵਿਤਾ ਦੇਵੀ, ਨਰਿੰਦਰ ਕੌਰ, ਵਿਪਨ ਕੁਮਾਰ, ਨਰਿੰਦਰ ਕੌਰ, ਦਲਜੀਤ ਕੌਰ, ਜਤਿੰਦਰ ਸਿੰਘ, ਰਜੀਵ ਕੁਮਾਰ ਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਵਾਲਦਾਰ ਸਤਿੰਦਰ ਸਿੰਘ ਸੁਚੇਤਗੜ੍ਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਹਿੰਦੀ ਉਲੰਪੀਆਡ 2025 'ਚ ਝੰਡਾ ਗੱਡਿਆ
Ad Position 24