09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ 'ਚ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਗੁਰਦਾਸਪੁਰ, 24 ਅਪ੍ਰੈਲ (ਚੱਕਰਾਜਾ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿਚ ਲੋਕਾਂ ਦੇ ਇਕੱਠੇ ਹੋਣ 'ਤੇ ਮਿਤੀ 25 ਤੋਂ 26 ਅਪ੍ਰੈਲ 2026 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ 'ਚ ਡਿਊਟੀ 'ਤੇ ਹੋਣਗੇ | ਹੁਕਮਾਂ ਵਿਚ ਕਿਹਾ ਗਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ:) ਗੁਰਦਾਸਪੁਰ ਵਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ ਪੀ.ਐਸ.ਟੈੱਟ-1 ਅਤੇ ਪੀ.ਐਸ.ਟੈੱਟ-2 ਦੀ 26 ਅਪ੍ਰੈਲ 2026 ਦਿਨ ਐਤਵਾਰ ਨੂੰ ਦੋ ਸੈਸ਼ਨਾਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ | ਪੀ.ਐਸ. ਟੈੱਟ-2 ਦੀ ਪ੍ਰੀਖਿਆ ਸਵੇਰੇ 9:30 ਵਜੇ ਤੋਂ ਦੁਪਹਿਰ 12:00 ਵਜੇ ਤੱਕ ਹੋਵੇਗੀ ਤੇ ਬਾਅਦ ਦੁਪਹਿਰ ਪੀ.ਐਸ.ਟੈਟ-1 ਦੀ ਪ੍ਰੀਖਿਆ ਦੁਪਹਿਰ 02:30 ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ | ਇਸ ਪ੍ਰੀਖਿਆ ਲਈ ਪੀ.ਐਮ. ਸ੍ਰੀ ਸ.ਸ.ਸ.ਸ. (ਕੰ) ਗੁਰਦਾਸਪੁਰ ਨੂੰ ਨੋਡਲ ਸੈਂਟਰ ਬਣਾਇਆ ਗਿਆ ਹੈ ਜਿੱਥੇ ਪ੍ਰੀਖਿਆ ਦੇ ਪੇਪਰ ਇਕ ਦਿਨ ਪਹਿਲਾਂ ਮਿਤੀ 25 ਅਪ੍ਰੈਲ 2026 ਨੂੰ ਪਹੁੰਚ ਰਹੇ ਹਨ | ਇਸ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ | ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫ਼ਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜ਼ਰੂਰੀ ਹੈ, ਤਾਂ ਜੋ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ |
Ad Position 22
No active advertisement
ਪਿਛਲੀ ਖ਼ਬਰ ਆਕਾਸ਼ ਹਸਪਤਾਲ ਬਟਾਲਾ ਵਿਖੇ ਵਾਇਸ ਆਫ਼ ਬਟਾਲਾ ਅਤੇ ਬੁੱਧੀਜੀਵੀਆਂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਗੁਦਾਮ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰਾਲੀ 'ਚ ਵੱਜੀ ਕਾਰ <br/>
Ad Position 24