09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਨੌਜਵਾਨ ਦੀ ਮੌਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਗੁਰਦਾਸਪੁਰ, 24 ਅਪ੍ਰੈਲ (ਅਸ਼ੋਕ ਸ਼ਰਮਾ)- ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਦਾਊਵਾਲ ਦੇ ਨੌਜਵਾਨ ਦੀ ਇਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ਦਾਊਵਾਲ ਦਾ ਨੌਜਵਾਨ ਨਿਸ਼ਾਨ ਸਿੰਘ (32) ਪੁੱਤਰ ਸਾਬਕਾ ਸਰਪੰਚ ਜਗੀਰ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਨਜ਼ਦੀਕੀ ਕਸਬਾ ਨੌਸ਼ਹਿਰਾ ਪਤਨ ਵਿਖੇ ਘਰੇਲੂ ਸਮਾਨ ਲੈਣ ਲਈ ਗਿਆ ਸੀ ਕਿ ਜਦੋਂ ਵਾਪਸ ਪਿੰਡ ਆ ਰਹੇ ਸੀ ਤਾਂ ਸਾਹਮਣਿਓਾ ਆਉਂਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੰੂ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਉਕਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਰ ਚਾਲਕ ਨੇ ਉਨ੍ਹਾਂ ਨੰੂ ਟੱਕਰ ਮਾਰਨ ਤੋਂ ਬਾਅਦ ਗੱਡੀ ਨਹੀਂ ਰੋਕੀ ਤੇ ਨਿਸ਼ਾਨ ਸਿੰਘ ਮੋਟਰਸਾਈਕਲ ਸਮੇਤ ਕਾਫ਼ੀ ਦੂਰ ਤੱਕ ਘਸੀਟਦਾ ਗਿਆ ਜਿਸ ਦੀ ਗੰਭੀਰ ਹਾਲਤ ਨੰੂ ਦੇਖਦਿਆਂ ਉਸ ਨੰੂ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੰੂ ਦੇਖਦਿਆਂ ਉਸ ਨੰੂ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਜਿਥੇ ਉਸ ਦੀ ਮੌਤ ਹੋ ਗਈ | ਸਰਪੰਚ ਬਲਵਿੰਦਰ ਸਿੰਘ ਤੇ ਸਾਬਕਾ ਸਰਪੰਚ ਅਮਨੀਤ ਕੁਮਾਰ ਨੇ ਦੱਸਿਆ ਕਿ ਕਾਰ ਚਾਲਕ ਨਸ਼ੇ ਦੀ ਹਾਲਤ ਵਿਚ ਸੀ ਤੇ ਲੋਕਾਂ ਨੇ ਉਸ ਨੰੂ ਕਾਬੂ ਵੀ ਕਰ ਲਿਆ ਹੈ | ਇਸ ਸਬੰਧੀ ਹਲਕਾ ਇੰਚਾਰਜ ਕਮਲਜੀਤ ਚਾਵਲਾ ਤੇ ਅਕਾਲੀ ਆਗੂ ਸਰਬਜੀਤ ਸਿੰਘ ਲਾਲੀਆ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਪਰਿਵਾਰ ਬਹੁਤ ਗ਼ਰੀਬ ਹੈ | ਉਨ੍ਹਾਂ ਹੁਸ਼ਿਆਰਪੁਰ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀ ਡਰਾਈਵਰ ਖ਼ਿਲਾਫ਼ ਬਣਦੀ ਕਾਰਵਾਈ ਕਰਕੇ ਪਰਿਵਾਰ ਨੰੂ ਇਨਸਾਫ਼ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅਮੋਲਕ ਸਿੰਘ ਕਾਹਲੋਂ ਨੇ ਕਲਾਨੌਰ ਡੀ.ਐੱਸ.ਪੀ. ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ <br/>
Ad Position 24