ਬਟਾਲਾ, 24 ਅਪ੍ਰੈਲ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ ਵਿਚ ਐੱਮ.ਏ. (ਹਿੰਦੀ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਮੀਨਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣ ਨੀਤੂ ਕੌਰ ਨੇ 8.00 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ, ਜਦ ਕਿ ਅਵੰਤਿਕਾ ਸ਼ਰਮਾ ਨੇ 6.80 ਐੱਸ.ਜੀ.ਪੀ.ਏ. ਅੰਕ ਤੇ ਅਮਨਜੋਤ ਕੌਰ ਨੇ 5.80 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਵਿਚ ਕ੍ਰਮਵਾਰ 7ਵਾਂ ਤੇ 8ਵਾਂ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਵਿਭਾਗ ਦੇ ਮੁਖੀ ਡਾ. ਲੱਕੀ ਸ਼ਰਮਾ ਤੇ ਅਧਿਆਪਕ ਡਾ. ਸੋਹਨ ਲਾਲ ਤੇ ਸ਼੍ਰੀਮਤੀ ਮਾਂਸ਼ੂੰ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ |