ਪਠਾਨਕੋਟ, 24 ਅਪ੍ਰੈਲ (ਸੰਧੂ)- ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਬੀ.ਐਸ.ਸੀ. ਪਹਿਲੇ ਸਮੈਸਟਰ (ਦਸੰਬਰ 2025/2026 ਸੈਸ਼ਨ) ਦਾ ਨਤੀਜਾ ਇਸ ਵਾਰ ਬਹੁਤ ਹੀ ਸ਼ਾਨਦਾਰ ਰਿਹਾ | ਪਿ੍ੰਸੀਪਲ ਜੀ.ਐਸ. ਰਾਠੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਬੀ.ਐਸ.ਸੀ. ਨਾਨ-ਮੈਡੀਕਲ ਵਿਚ ਗੀਤਾਂਜਲੀ ਨੇ 8.08 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਹਰਮਨ ਨੇ 7.52 ਐਸ.ਜੀ.ਪੀ.ਏ. ਨਾਲ ਦੂਜਾ ਅਤੇ ਭੂਮਿਕਾ ਨੇ 7.32 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬੀ.ਐਸ.ਸੀ. ਕੰਪਿਊਟਰ ਸਾਇੰਸ ਵਿਚ ਆਂਚਲ ਸ਼ਰਮਾ ਨੇ 7.50 ਐਸ.ਜੀ.ਪੀ.ਏ. ਨਾਲ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਦਿਆ ਤੇ ਅਨੁਜ ਨੇ 6.29 ਐਸ.ਜੀ.ਪੀ.ਏ. ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਜੀ.ਐਸ. ਰਾਠੌਰ ਤੇ ਡਾਇਰੈਕਟਰ ਪ੍ਰੋਫੈਸਰ ਜੇ.ਸੀ. ਕਟੋਚ ਨੇ ਇਸ ਉਪਲੱਬਧੀ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਲਾਈਫ਼ ਪ੍ਰੈਜ਼ੀਡੈਂਟ ਰਾਜੇਸ਼ਵਰ ਸਿੰਘ ਨੇ ਵੀ ਵਿਦਿਆਰਥੀਆਂ ਤੇ ਵੱਖ-ਵੱਖ ਵਿਭਾਗਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਨਤੀਜੇ ਸੰਸਥਾ ਦੀ ਉੱਚ ਸਿੱਖਿਆ ਗੁਣਵੱਤਾ ਨੂੰ ਦਰਸਾਉਂਦੇ ਹਨ |