08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ 26 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਪਠਾਨਕੋਟ, 24 ਅਪ੍ਰੈਲ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ 26 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਹਰਪ੍ਰੀਤ ਸਿੰਘ ਫਰੀਦਪੁਰ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ਤੇ ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਪਿ੍ਤਪਾਲ ਸਿੰਘ, ਚਰਨ ਸਿੰਘ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਹਰਜੀਤ ਸਿੰਘ, ਤਿਰਲੋਕ ਸਿੰਘ, ਤਰਲੋਚਨ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ, ਦਾਤਾਰ ਸਿੰਘ ਅਤੇ ਬਖ਼ਸ਼ੀਸ਼ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ <br... ਅਗਲੀ ਖ਼ਬਰ 'ਆਪ' ਆਗੂ ਸਵਰਨ ਸਲਾਰੀਆ ਨੇ ਕੀਤੀਆਂ ਨਿਯੁਕਤੀਆਂ
Ad Position 24