08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਪਠਾਨਕੋਟ, 24 ਅਪ੍ਰੈਲ (ਵਿਨੋਦ)-ਜ਼ਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਡਾ: ਪੱਲਵੀ ਨੇ ਇਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਆਮ ਤੌਰ 'ਤੇ ਦੇਖਣ ਵਿਚ ਆਇਆ ਹੈ ਕਿ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਕੱਟਾਈ ਉਪਰੰਤ ਕਈ ਕਿਸਾਨਾਂ ਵਲੋਂ ਫ਼ਸਲ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਰਕੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤੇ ਜਨਤਾ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ ਤੇ ਜ਼ਮੀਨ ਦੀ ਉਪਜਾਊ ਤਾਕਤ ਵੀ ਘੱਟਦੀ ਹੈ | ਇਸ ਤੋਂ ਇਲਾਵਾ ਜ਼ਮੀਨ ਦੀ ਉਪਰਲੀ ਸਤ੍ਹਾ ਨੂੰ ਅੱਗ ਲਾਉਣ ਨਾਲ ਜ਼ਮੀਨ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਵੀ ਮਰ ਜਾਂਦੇ ਹਨ ਤੇ ਆਲੇ-ਦੁਆਲੇ ਖੇਤਾਂ ਵਿਚ ਖੜੀ ਫ਼ਸਲ ਦੇ ਨਾਲ-ਨਾਲ ਪਿੰਡਾਂ ਵਿਚ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਵਾ ਪ੍ਰਦੂਸ਼ਣ ਐਕਟ 1981 ਤਹਿਤ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਜਾਂਦਾ ਹੈ ਜਿਸ ਮੁਤਾਬਿਕ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ 'ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ | ਇਸ ਲਈ ਉਪਰੋਕਤ ਤੱਥਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਪਠਾਨਕੋਟ ਡਾ: ਪੱਲਵੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ 'ਤੇ ਪੂਰਨ ਤੌਰ 'ਤੇ ਪਾਬੰਦੀ ਹੈ | ਇਹ ਹੁਕਮ 23-06-2026 ਤੱਕ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਲਾਗੂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਥਰਿਆਲ ਦੇ ਕਈ ਕਿਸਾਨਾਂ ਦੀ 10 ਤੋਂ 12 ਏਕੜ ਕਣਕ ਸੜ ਕੇ ਹੋਈ ਸੁਆਹ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ 26 ਨੂੰ
Ad Position 24