08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡਾ: ਸਵਰਨ ਸਲਾਰੀਆ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸ਼ਾਹਪੁਰ ਕੰਢੀ, 24 ਅਪ੍ਰੈਲ (ਰਣਜੀਤ ਸਿੰਘ)- ਪਿੰਡ ਅਦਿਆਲ ਵਿਖੇ ਧਾਰ ਬਲਾਕ ਜ਼ੋਨ ਦੇ ਪ੍ਰਧਾਨ ਨਵਦੀਪ ਠਾਕੁਰ ਤੇ ਜ਼ਿਲ੍ਹਾ ਵਪਾਰ ਮੰਡਲ ਧਾਰ ਤੇ ਜੁਗਿਆਲ ਦੇ ਪ੍ਰਧਾਨ ਪਵਨ ਕੁਮਾਰ ਰਿਸ਼ੂ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਵਾਈ ਗਈ ਜਿਸ ਵਿਚ 'ਆਪ' ਦੇ ਸੂਬਾ ਮੀਤ ਪ੍ਰਧਾਨ ਤੇ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਡਾ: ਸਵਰਨ ਸਲਾਰੀਆ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਲੋਕਾਂ ਦੱਸਿਆ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਹੈ | ਗਰਮੀ ਦਾ ਮੌਸਮ ਹੋਣ ਕਾਰਨ ਅਕਸਰ ਬਿਜਲੀ ਵੀ ਚਲੀ ਜਾਂਦੀ ਹੈ ਜਿਸ ਕਾਰਨ ਪੀਣ ਵਾਲਾ ਪਾਣੀ ਵੀ ਨਹੀਂ ਆਉਂਦਾ, ਪੀਣ ਵਾਲਾ ਪਾਣੀ ਕੇਵਲ ਦੋ ਘੰਟੇ ਹੀ ਆਉਂਦਾ ਹੈ | ਪਿੰਡ 'ਚ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ, ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਨਹੀਂ, ਸ਼ਮਸ਼ਾਨਘਾਟ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ | ਜ਼ਿਲ੍ਹਾ ਮੀਤ ਪ੍ਰਧਾਨ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੰੂ ਸੁਣਿਆ ਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਅਤੁੱਲ ਮਹਾਜਨ, ਤਰਸੇਮ ਸਿੰਘ, ਲਵਪ੍ਰੀਤ ਸਿੰਘ, ਸੰਦੀਪ, ਰਵਿੰਦਰ ਸਿੰਘ, ਦੇਵ ਰਾਜ, ਆਦਰਸ਼ ਬਾਲਾ ਅਤੇ ਸੁਨੀਤਾ ਦੇਵੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੈਨਾ ਮੈਡਲ ਗੇਟ ਦੇ ਨਾਲ ਸਥਿਤ ਨਾਲਾ ਟੀ-ਪੁਆਇੰਟ ਚੌਕ ਬਣਿਆ ਹਾਦਸਿਆਂ ਦਾ ਕੇਂਦਰ ਅਗਲੀ ਖ਼ਬਰ ਸੁਜਾਨਪੁਰ ਦੇ ਪ੍ਰਮੁੱਖ ਆਗੂ ਸੁਰਜੀਤ ਸ਼ਰਮਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
Ad Position 24