08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਲਾਲ ਚੰਦ ਕਟਾਰੂਚੱਕ ਨੇ ਸਿੱਖਿਆ ਕ੍ਰਾਂਤੀ ਅਧੀਨ 31 ਲੱਖ 55 ਹਜ਼ਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਨਰੋਟ ਮਹਿਰਾ, 24 ਅਪ੍ਰੈਲ (ਰਾਜ ਕੁਮਾਰੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਉਪਰਾਲਿਆਂ ਸਦਕਾ ਸਿੱਖਿਆ ਖੇਤਰ ਅੰਦਰ ਇਕ ਨਵੇਂ ਯੁੱਗ ਦੀ ਸ਼ੁਰੂਆਤ ਸਿੱਖਿਆ ਕ੍ਰਾਂਤੀ ਅਧੀਨ ਕੀਤੀ ਗਈ ਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਵੱਡੇ ਪ੍ਰੋਜੈਕਟ ਨੇਪਰੇ ਚਾੜੇ੍ਹ ਜਾ ਰਹੇ ਹਨ | ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਸਕੂਲਾਂ ਦੇ ਅੰਦਰ 31 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਸਾਇੰਸ ਲੈਬੋਰਟਰੀਆਂ ਤੇ ਕਮਰਿਆਂ ਦਾ ਨਿਰਮਾਣ ਕਰਕੇ ਇਹ ਪ੍ਰੋਜੈਕਟ ਅੱਜ ਸਕੂਲਾਂ ਨੂੰ ਸਮਰਪਿਤ ਕੀਤੇ ਗਏ ਹਨ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਨਰੋਟ ਮਹਿਰਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਿੱਖਿਆ ਕ੍ਰਾਂਤੀ ਅਧੀਨ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵ ਐਡਵੋਕੇਟ ਰਮੇਸ਼ ਚੌਧਰੀ ਜ਼ਿਲ੍ਹਾ ਇੰਚਾਰਜ ਐਜੂਕੇਸ਼ਨ ਵਿੰਗ ਪਠਾਨਕੋਟ, ਨਿਤਿਨ ਠਾਕੁਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਡਿਪਟੀ ਡੀ.ਈ.ਓ. (ਐਲੀ:) ਡੀ.ਜੀ. ਸਿੰਘ, ਡਿਪਟੀ ਡੀ.ਈ.ਓ. (ਸੈ:) ਅਮਨਦੀਪ ਕੁਮਾਰ, ਪਿ੍ੰਸੀਪਲ ਨੀਲਮ ਰਾਠੌਰ, ਬੀ.ਪੀ.ਈ.ਓ. ਰਾਕੇਸ਼ ਕੁਮਾਰ, ਕਲਰਕ ਤਰੁਣ ਪਠਾਨੀਆ, ਸਕਾਲਰਸ਼ਿਪ ਇੰਚਾਰਜ ਚੇਤਨ ਅੱਤਰੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਤਿੰਨ ਵੱਡੇ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ, ਸਰਕਾਰੀ ਹਾਈ ਸਕੂਲ ਬਨੀ ਲੋਧੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ ਵਿਖੇ ਵੱਖ-ਵੱਖ ਪ੍ਰੋਜੈਕਟ ਮੁਕੰਮਲ ਕਰਨ ਤੋਂ ਬਾਅਦ ਸਕੂਲਾਂ ਨੂੰ ਸਮਰਪਿਤ ਕੀਤੇ ਗਏ ਹਨ | ਅੰਤ ਵਿਚ ਉਨ੍ਹਾਂ ਉਮੀਦ ਜਤਾਈ ਕਿ ਬੱਚੇ ਇਨ੍ਹਾਂ ਨਵੀਆਂ ਸੁਵਿਧਾਵਾਂ ਦਾ ਪੂਰਾ ਲਾਭ ਲੈਣਗੇ |

Ad Position 22
No active advertisement
ਪਿਛਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ੍ਹ 'ਚ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਸੈਨਾ ਮੈਡਲ ਗੇਟ ਦੇ ਨਾਲ ਸਥਿਤ ਨਾਲਾ ਟੀ-ਪੁਆਇੰਟ ਚੌਕ ਬਣਿਆ ਹਾਦਸਿਆਂ ਦਾ ਕੇਂਦਰ
Ad Position 24