07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਪੁਲਿਸ ਹਰ ਸਮੇਂ ਵਚਨਬੱਧ- ਐੱਸ.ਐੱਚ.ਓ. ਕੁਲਦੀਪ ਰਾਜ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਨਰੋਟ ਜੈਮਲ ਸਿੰਘ, 24 ਅਪ੍ਰੈਲ (ਸ਼ਸ਼ੀ ਕੁਮਾਰ)- ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਪੁਲਿਸ ਹਰ ਵੇਲੇ ਵਚਨਬੱਧ ਹੈ ਪਰ ਲੋਕਾਂ ਦਾ ਫ਼ਰਜ਼ ਵੀ ਬਣਦਾ ਹੈ ਕਿ ਉਹ ਪੁਲਿਸ ਨੂੰ ਸੱਚੀ ਇਤਲਾਹ ਦੇਣ ਤਾਂ ਜੋ ਪੁਲਿਸ ਆਪਣੇ ਮਕਸਦ ਵਿਚ ਕਾਮਯਾਬ ਹੋ ਸਕੇ ਤੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਫੜ ਕੇ ਕਾਨੂੰਨੀ ਕਾਰਵਾਈ ਕਰ ਸਕੇ | 'ਅਜੀਤ' ਨਾਲ ਗੱਲਬਾਤ ਕਰਦਿਆਂ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਸਬ-ਇੰਸਪੈਕਟਰ ਕੁਲਦੀਪ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦਾ ਥਾਣਾ ਨਰੋਟ ਜੈਮਲ ਸਿੰਘ ਜੋ ਕਿ ਸੰਵੇਦਨਸ਼ੀਲ ਥਾਣਾ ਹੈ ਜਿਸ ਅਧੀਨ ਇਕ ਪੁਲਿਸ ਚੌਕੀ ਬਮਿਆਲ ਵਿਖੇ ਹੈ ਤੇ ਇਹ ਸਾਰਾ ਹੀ ਇਲਾਕਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ ਤੇ ਆਏ ਦਿਨ ਪਾਕਿਸਤਾਨ ਵਲੋਂ ਕੋਈ ਨਾ ਕੋਈ ਸ਼ਰਾਰਤ ਕਰਨ ਦੇ ਸੰਕੇਤ ਵੱਖ-ਵੱਖ ਏਜੰਸੀਆਂ ਤੋਂ ਮਿਲਦੇ ਹਨ ਜਿਸ ਨੂੰ ਲੈ ਕੇ ਉਹ ਜ਼ਿਲ੍ਹੇ ਦੇ ਸੀਨੀਅਰ ਅਫ਼ਸਰਾਂ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਪੰਜਾਬ ਪੁਲਿਸ ਤੋਂ ਇਲਾਵਾ ਬੀ.ਐਸ.ਐਫ. ਦੇ ਜਵਾਨਾਂ ਨੂੰ ਨਾਲ ਲੈ ਕੇ ਸੰਯੁਕਤ ਰੂਪ ਵਿਚ ਤਲਾਸ਼ੀ ਅਭਿਆਨ ਚਲਾ ਕੇ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਕਰਦੇ ਹਨ ਜਿਸ ਨਾਲ ਇਲਾਕੇ ਵਿਚ ਅਮਨ ਸ਼ਾਂਤੀ ਬਰਕਰਾਰ ਰਹਿੰਦੀ ਹੈ | ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਹਰ ਸਮੇਂ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਭਾਜਪਾ ਦਿਨ ਪ੍ਰਤੀ ਦਿਨ ਹੋ ਰਹੀ ਮਜ਼ਬੂਤ- ਸੁਰਿੰਦਰ ਬਕਨੌਰ <br/> ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਹਿੰਦੀ ਓਲੰਪੀਆਡ 2025 'ਚ ਝੰਡਾ ਗੱਡਿਆ
Ad Position 24