07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੰਜਾਬ ਵਿਚ ਭਾਜਪਾ ਦਿਨ ਪ੍ਰਤੀ ਦਿਨ ਹੋ ਰਹੀ ਮਜ਼ਬੂਤ- ਸੁਰਿੰਦਰ ਬਕਨੌਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਤਾਰਾਗੜ੍ਹ, 24 ਅਪ੍ਰੈਲ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ ਤੋਂ ਭਾਜਪਾ ਦੇ ਜਨਰਲ ਸਕੱਤਰ ਮੰਡਲ ਤਾਰਾਗੜ੍ਹ ਸੁਰਿੰਦਰ ਬਕਨੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਵਿਚ ਭਾਜਪਾ ਦਾ ਗਰਾਫ਼ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ | ਪੰਜਾਬ ਦੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਤੇਜ਼ੀ ਨਾਲ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਵੱਧ ਰਹੀ ਲੋਕ ਪ੍ਰੀਅਤਾ ਨੰੂ ਦੇਖਦੇ ਹੋਏ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੁਆਰਾ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ ਤੇ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿਚ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ | ਭਾਜਪਾ ਦਾ ਮੁੱਖ ਉਦੇਸ਼ ਦੇਸ਼ ਅਤੇ ਦੇਸ਼ ਵਾਸੀਆਂ ਦੀ ਸੇਵਾ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਕਾਰੀ ਭਵਨ ਪਠਾਨਕੋਟ ਵਿਖੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਪੁਲਿਸ ਹਰ ਸਮੇਂ ਵਚਨਬੱਧ- ਐੱਸ.ਐੱਚ.ਓ. ਕੁਲਦੀਪ ਰਾਜ
Ad Position 24