14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

2 ਪਿਸਤੌਲਾਂ, 15 ਰੌਂਦ, ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਗਿ੍ਫ਼ਤਾਰ, ਇਕ ਫ਼ਰਾਰ

Ad Position 21
No active advertisement
ਅਜੀਤ ਡੈਸਕ 26-04-2026
ਕਿਲ੍ਹਾ ਲਾਲ ਸਿੰਘ, 25 ਅਪ੍ਰੈਲ (ਬਲਬੀਰ ਸਿੰਘ)- ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲਿਸ ਵਲੋਂ 2 ਪਿਸਤੌਲਾਂ, ਜਿੰਦਾ ਰੌਦ, ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਫ਼ਤਹਿਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ਪ੍ਰਭਜੋਤ ਸਿੰਘ ਦੀ ਨਿਗਰਾਨੀ ਹੇਠ ਏ.ਐੱਸ.ਆਈ. ਮੰਗਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਚੰਦੂਮਾਝਾ ਦੇ ਨਜ਼ਦੀਕ ਗਸ਼ਤ ਦੌਰਾਨ ਐੱਨ.ਡੀ.ਪੀ.ਐੱਸ. ਐਕਟ ਦੇ ਨਾਮਜ਼ਦ ਦੋਸ਼ੀ ਪਰਮਵੀਰ ਸਿੰਘ ਉਰਫ਼ ਨਾਨਕ ਪੁੱਤਰ ਗੁਰਮੇਜ ਸਿੰਘ ਵਾਸੀ ਚੰਦੂਮਾਝਾ ਆਪਣੇ ਘਰ ਦੇ ਨਜ਼ਦੀਕ ਇਕ ਕਾਰ ਨੰਬਰ ਪੀ.ਬੀ.70-ਜੀ-9235 'ਤੇ ਆਪਣੇ ਇਕ ਸਾਥੀ ਸਮੇਤ ਬੈਠਾ ਸੀ | ਪੁਲਿਸ ਅਧਿਕਾਰੀ ਵਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਚਕਮਾ ਦੇ ਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਉਸ ਦੇ ਸਾਥੀ ਸੁੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਚੰਦੂਮਾਝਾ ਨੂੰ ਫੜ੍ਹ ਕੇ ਜਦ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਦੇ ਡੈਸ਼ਬੋਰਡ ਵਿਚੋਂ ਇਕ ਪਿਸਤੌਲ ਵਿਦੇਸ਼ੀ ਮਾਰਕਾ ਸਮੇਤ 10 ਰੌਂਦ ਬਰਾਮਦ ਕੀਤੇ ਗਏ | ਜਦ ਸੁੰਦਰ ਸਿੰਘ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਡੱਬ ਵਿਚੋਂ ਇਕ ਪਿਸਤੌਲ ਮਾਰਕਾ 9 ਐੱਮ.ਐੱਮ. ਗਲੋਕ ਸਮੇਤ 5 ਜਿੰਦਾ ਰੌਂਦ, 28 ਗ੍ਰਾਮ ਹੈਰੋਇਨ ਤੇ 6500 ਰੁਪਏ ਡਰਗ ਮਨੀ ਬਰਾਮਦ ਕੀਤੀ ਗਈ | ਪੁਲਿਸ ਵਲੋਂ ਸੁੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਦਾ ਰਿਮਾਂਡ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ | ਡੀ.ਐੱਸ.ਪੀ. ਲਲਿਤ ਕੁਮਾਰ ਨੇ ਦੱਸਿਆ ਕਿ ਫ਼ਰਾਰ ਹੋਏ ਦੋਸ਼ੀ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ 12 ਮਾਮਲੇ ਤੇ ਉਸ ਦੇ ਭਰਾ ਸੁੰਦਰ ਸਿੰਘ ਖਿਲਾਫ਼ ਵੀ ਵੱਖ-ਵੱਖ ਥਾਣਿਆਂ ਵਿਚ 4 ਮਾਮਲੇ ਦਰਜ ਹਨ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫ਼ਰਾਰ ਹੋਏ ਦੋਸ਼ੀ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੈਡੀਵੇਜ਼ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਅੱਜ ਲਗਾਇਆ ਜਾਵੇਗਾ-ਡਾ. ਕਾਲੜਾ <br/> ਅਗਲੀ ਖ਼ਬਰ 'ਆਪ' ਦੇ ਹੋਰ ਸੰਸਦ ਮੈਂਬਰ ਤੇ ਨੇਤਾ ਵੀ ਭਾਜਪਾ 'ਚ ਜਾਣ ਦੀ ਤਿਆਰੀ 'ਚ - ਬਾਜਵਾ <br/>
Ad Position 24