14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਭਾਜਪਾ ਆਗੂ ਰਮਨ ਮਲਿਕ ਵਲੋਂ ਦਿੱਤੇ ਬਿਆਨ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ (ਅ) ਨੇ ਡੀ.ਸੀ. ਨੰੂ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 26-04-2026
ਗੁਰਦਾਸਪੁਰ, 25 ਅਪ੍ਰੈਲ (ਚੱਕਰਾਜਾ)- ਭਾਜਪਾ ਆਗੂ ਰਮਨ ਮਲਿਕ ਵਲੋਂ ਦਿੱਤੇ ਬਿਆਨ ਦੇ ਵਿਰੋਧ 'ਚ ਕਾਰਵਾਈ ਦੀ ਮੰਗ ਨੰੂ ਲੈ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਵਪਾਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੰੂ ਮੰਗ ਪੱਤਰ ਦਿੱਤਾ ਗਿਆ | 'ਅਜੀਤ' ਉਪ ਦਫ਼ਤਰ ਵਿਖੇ ਜਾਣਕਾਰੀ ਦਿੰਦੇ ਹੋਏ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੇ ਦੱਸਿਆ ਕਿ ਇਕ ਨਿੱਜੀ ਚੈਨਲ 'ਤੇ ਭਾਜਪਾ ਦੇ ਬੁਲਾਰੇ ਰਮਨ ਮਲਿਕ ਨੇ ਬਿਆਨਬਾਜ਼ੀ ਕੀਤੀ ਹੈ ਕਿ ਜਿਹੜਾ ਵੀ ਖਾਲਿਸਤਾਨੀ ਸਿੱਖ ਰਾਜ ਦੀ ਗੱਲ ਕਰੇਗਾ, ਉਸ ਦੇ ਮੱਥੇ 'ਤੇ ਗੋਲੀ ਮਾਰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਬਿਆਨ ਸਿੱਧੇ ਤੌਰ 'ਤੇ ਹੱਤਿਆ ਨੰੂ ਉਕਸਾਉਂਦਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਭਾਜਪਾ ਦੇ ਕਈ ਆਗੂ ਹਾਸੋਹੀਣੇ ਬਿਆਨ ਦਿੰਦੇ ਆਏ ਹਨ ਅਤੇ ਵਿਦੇਸ਼ਾਂ 'ਚ ਬੈਠੇ ਸਿੱਖ ਭਾਈਚਾਰੇ ਨੰੂ ਟਾਰਗਟ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਸਰਕਾਰੀ ਏਜੰਸੀਆਂ ਨਾਲ ਮਿਲ ਕੇ ਰਚੀਆਂ ਜਾ ਰਹੀਆਂ ਹਨ | ਇਸ ਨਾਲ ਭਾਜਪਾ ਦਾ ਸਿੱਖ ਤੇ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਬਿਆਨਬਾਜ਼ੀ ਨਾਲ ਪੰਜਾਬ ਅੰਦਰ ਅਮਨ ਕਾਨੰੂਨ ਦੀ ਸਥਿਤੀ 'ਤੇ ਮਾੜਾ ਅਸਰ ਪਵੇਗਾ | ਉਨ੍ਹਾਂ ਮੰਗ ਕੀਤੀ ਕਿ ਅਜਿਹਾ ਬਿਆਨ ਦੇਣ ਵਾਲੇ ਆਗੂ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕਰਕੇ ਸਰਕਾਰ ਨੰੂ ਇਸ ਦੀ ਰਿਪੋਰਟ ਭੇਜੀ ਜਾਵੇ, ਨਹੀਂ ਤਾਂ ਸੰਘਰਸ਼ ਆਰੰਭ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ | ਇਸ ਤੋਂ ਇਲਾਵਾ ਉਨ੍ਹਾਂ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ | ਇਸ ਮੌਕੇ ਉਨ੍ਹਾਂ ਨਾਲ ਬਾਬਾ ਸਤਨਾਮ ਸਿੰਘ ਕਾਲੀਆ, ਭਗਵਾਨ ਸਿੰਘ ਸੰਧੂ, ਅਜੈਬ ਸਿੰਘ ਬਹਿਲੂਵਾਲ, ਜਤਿੰਦਰਬੀਰ ਸਿੰਘ ਪੰਨੂ, ਕੁਲਵੰਤ ਸਿੰਘ ਮਝੈਲ, ਗੁਰਦੀਪ ਸਿੰਘ ਨੌਸ਼ਹਿਰਾ, ਸ਼ੰਕਰ ਸਿੰਘ, ਨਿਰਮਲ ਸਿੰਘ ਚੱਠਾ, ਬਲਕਾਰ ਸਿੰਘ ਅਮੀਪੁਰ, ਬਲਜੀਤ ਸਿੰਘ ਅਮੀਪੁਰ, ਸੰਦੀਪ ਸਿੰਘ, ਲਖਵਿੰਦਰ ਸਿੰਘ, ਜਰਮਨਜੀਤ ਸਿੰਘ ਵਡਾਲਾ ਗ੍ਰੰਥੀਆਂ ਤੇ ਬੀਬੀ ਕੁਲਵਿੰਦਰ ਕੌਰ ਤੁਗਲਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਦਾ ਹੋ ਰਿਹਾ ਪਤਨ ਕਿਸੇ ਤੋਂ ਲੁਕਿਆ ਨਹੀਂ-ਚੌਹਾਨ <br/> ਅਗਲੀ ਖ਼ਬਰ ਬੇਸਿਕ ਬੀ.ਐਸ.ਸੀ. ਨਰਸਿੰਗ ਕੋਰਸ 'ਚ ਦਾਖਲੇ ਲਈ ਪ੍ਰੀਖਿਆ 31 ਮਈ ਨੰੂ
Ad Position 24