14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਚੋਰੀ ਦੇ 7 ਮੋਟਰਸਾਈਕਲਾਂ ਤੇ ਇਕ ਐਕਟਿਵਾ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 26-04-2026
ਬਟਾਲਾ, 25 ਅਪ੍ਰੈਲ (ਹਰਦੇਵ ਸਿੰਘ ਸੰਧੂ)- ਪੁਲਿਸ ਥਾਣਾ ਸ਼ਹਿਰ ਬਟਾਲਾ ਨੂੰ ਉਸ ਵਕਤ ਵੱਡੀ ਸਫ਼ਲਤਾ ਪ੍ਰਾਪਤ ਹੋਈ, ਜਦੋਂ ਇਕ ਵਿਅਕਤੀ ਨੂੰ ਚੋਰੀ ਦੇ 7 ਮੋਟਰਸਾਈਕਲਾਂ ਤੇ ਇਕ ਐਕਟਿਵਾ ਸਮੇਤ ਕਾਬੂ ਕੀਤਾ | ਇਸ ਬਾਰੇ ਸਿਟੀ ਡੀ.ਐੱਸ.ਪੀ. ਸੁਖਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਵਲੋਂ ਭੈੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਮੁਖੀ ਐੱਸ.ਐੱਚ.ਓ. ਸੁਖਜਿੰਦਰ ਸਿੰਘ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਸ਼ੂਵਮ ਕੁਮਾਰ ਨੇ ਸਾਥੀ ਕਰਮਚਾਰੀ ਸਮੇਤ ਬੈਂਕ ਕਾਲੋਨੀ ਨੇੜੇ ਮਨਜੀਤ ਫੌਡਰੀ ਕੋਲ ਨਾਕਾ ਲਗਾ ਕੇ ਚੈਕਿੰਗ ਕੀਤੀ ਤਾਂ ਨਿਰੀਖਣ ਕਰਨ 'ਤੇ ਉਸ ਵਿਅਕਤੀ ਦਾ ਮੋਟਰਸਾਈਕਲ ਚੋਰੀ ਦਾ ਨਿਕਲਿਆ | ਉਕਤ ਵਿਅਕਤੀ ਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਮਹਿੰਦਰਪਾਲ ਵਾਸੀ ਕਾਦੀਆਂ ਵਜੋਂ ਹੋਈ, ਜਿਸ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਸਿਟੀ 'ਚ ਮਾਮਲਾ ਦਰਜ ਕੀਤਾ ਗਿਆ | ਫੜ੍ਹੇ ਗਏ ਵਿਅਕਤੀ ਨੇ ਪੁੱਛਗਿੱਛ ਦੌਰਾਨ ਵੱਖ-ਵੱਖ ਥਾਵਾਂ ਤੋਂ ਚੋਰੀਸ਼ੁਦਾ 7 ਮੋਟਰਸਾਈਕਲ ਤੇ ਇਕ ਐਕਟਿਵਾ ਮੋਪਡ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਉਪਰ ਪਹਿਲਾਂ ਵੀ ਮਾਮਲੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦੀ ਵਿਦਿਆਰਥਣ ਵਲੋਂ ਪੰਜਾਬ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ <br/> ਅਗਲੀ ਖ਼ਬਰ ਇਆਲੀ ਨੂੰ ਕਨਵੀਨਰ ਲਗਾਏ ਜਾਣ ਨਾਲ ਪੰਜਾਬ 'ਚ ਨਵੇਂ ਦੌਰ ਦੀ ਸ਼ੁਰੂਆਤ-ਧਨਵੰਤ ਥਰੀਕੇ <br/>
Ad Position 24