ਬਟਾਲਾ, 25 ਅਪ੍ਰੈਲ (ਸਤਿੰਦਰ ਸਿੰਘ)- ਗੁੱਡਵਿਲ ਸਕੂਲ ਢਡਿਆਲਾ ਨੱਤ (ਸੀ.ਬੀ.ਐੱਸ.ਈ.) ਦੀ ਬਾਬਾ ਸੇਵਾ ਸਿੰਘ ਈਕੋ ਕਲੱਬ ਵਲੋਂ ਵਿਸ਼ਵ ਧਰਤੀ ਦਿਵਸ 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਕਲੱਬ ਦੇ ਇੰਚਾਰਜ ਅਧਿਆਪਕਾ ਮਹਿਕਦੀਪ ਕੌਰ ਵਲੋਂ ਦੱਸਿਆ ਗਿਆ ਕਿ ਵਿਸ਼ਵ ਧਰਤੀ ਦਿਵਸ 22 ਅਪ੍ਰੈਲ ਨੂੰ ਹਰ ਸਾਲ ਮਨਾਇਆ ਜਾਂਦਾ ਹੈ | ਇਸ ਮੌਕੇ 9ਵੀਂ ਜਮਾਤ ਦੀ ਵਿਦਿਆਰਥਣ ਰਾਜਵਿੰਦਰ ਕੌਰ ਵਲੋਂ ਧਰਤੀ ਦਿਵਸ ਬਾਰੇ ਭਾਸ਼ਣ ਪੇਸ਼ ਕੀਤਾ ਗਿਆ | ਪਿ੍ੰਸੀਪਲ ਅਮਨਦੀਪ ਸਿੰਘ ਵਲੋਂ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਧਰਤੀ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਰੱਖਣ ਲਈ ਉਪਰਾਲੇ ਕਰਨੇ ਚਾਹੀਦੇ ਹਨ | ਤੀਜੀ ਜਮਾਤ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ | ਪੋਸਟਰ ਮੁਕਾਬਲੇ ਦੇ ਜੇਤੂਆਂ ਨੂੰ ਡਾਇਰੈਕਟਰ-ਪਿ੍ੰਸੀਪਲ ਜਸਬਿੰਦਰ ਕੌਰ ਵਲੋਂ ਮੁਬਾਰਕਬਾਦ ਦਿੱਤੀ ਗਈ ਅਤੇ ਧਰਤੀ ਨੂੰ ਬਚਾਉਣ ਲਈ ਵੱਖ-ਵੱਖ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਵਿਦਿਆਰਥੀ, ਕਲੱਬ ਮੈਂਰ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |