15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਣਐਲਾਨੇ ਬਿਜਲੀ ਦੇ ਕੱਟਾਂ ਦੀ ਵਜ੍ਹਾ ਨਾਲ ਆਮ ਲੋਕਾਂ 'ਚ ਭਾਰੀ ਰੋਸ <br/>

Ad Position 21
No active advertisement
ਅਜੀਤ ਡੈਸਕ 26-04-2026
ਕਿਲ੍ਹਾ ਲਾਲ ਸਿੰਘ, 25 ਅਪ੍ਰੈਲ (ਬਲਬੀਰ ਸਿੰਘ)- ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਬਿਜਲੀ ਦੇ ਅਣਐਲਾਨੇ ਲੰਮੇ-ਲੰਮੇ ਕੱਟਾਂ ਨਾਲ ਆਮ ਲੋਕਾਂ ਵਿਚ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਇਨ੍ਹਾਂ ਬਿਜਲੀ ਕੱਟਾਂ ਨਾਲ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਦਾ ਜਿਉਣਾ ਮੁਹਾਲ ਹੋ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਕਵਲਜੀਤ ਸਿੰਘ ਰੰਧਾਵਾ ਬਿਜਲੀਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਬਾਰ-ਬਾਰ ਬਿਜਲੀ ਬੰਦ ਹੋਣ ਕਰ ਕੇ ਬੱਚੇ ਆਪਣੀ ਨੀਂਦ ਪੂਰੀ ਨਹੀਂ ਕਰ ਪਾਉਂਦੇ, ਜਿਸ ਦੀ ਵਜ੍ਹਾ ਨਾਲ ਸਵੇਰੇ ਸਕੂਲ ਸਮੇਂ ਵੀ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਅੱਜ-ਕੱਲ ਮੱਛਰਾਂ ਦੀ ਭਰਮਾਰ ਹੈ ਤੇ ਲਗਾਤਾਰ ਬਿਜਲੀ ਬੰਦ ਰਹਿਣ ਨਾਲ ਇਨਵੇਟਰ ਬੈਟਰੇ ਵੀ ਜਵਾਬ ਦੇ ਰਹੇ ਹਨ | ਇਸ ਲਈ ਲੋਕਾਂ ਨੂੰ ਰਾਤਾਂ ਜਾਗ ਕੇ ਕੱਟਣੀਆਂ ਪੈ ਰਹੀਆਂ ਹਨ | ਕਿਲ੍ਹਾ ਲਾਲ ਸਿੰਘ, ਦਾਲਮ-ਨੰਗਲ, ਭਾਗੋਵਾਲ, ਨਵਾਂ ਪਿੰਡ ਮਿਲਖੀਵਾਲ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰੱਖੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਵਲਜੀਤ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਿਨਾਂ ਕਿਸੇ ਕੱਟਾਂ ਤੋਂ ਸੁਚਾਰੂ ਢੰਗ ਨਾਲ ਬਿਜਲੀ ਸਪਲਾਈ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਸੈਦੋਵਾਲ ਕਲਾਂ ਵਿਖੇ ਲੈਬਾਂ ਦਾ ਉਦਘਾਟਨ
Ad Position 24