15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗਗਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ

Ad Position 21
No active advertisement
ਅਜੀਤ ਡੈਸਕ 26-04-2026
ਗੁਰਦਾਸਪੁਰ, 25 ਅਪ੍ਰੈਲ (ਅਸ਼ੋਕ ਸ਼ਰਮਾ)- ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਸ਼ਨ ਦੇ ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਲੈਵਲ ਐਥਲੈਟਿਕ ਖੇਡ (ਅੰਡਰ -14) ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀ ਏਕਮਪ੍ਰੀਤ ਸਿੰਘ ਨੇ 100 ਮੀਟਰ ਦੌੜ 'ਚ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ, ਜਾਨਵੀ ਤੇ ਕਾਰਤਿਕ ਸ਼ਰਮਾ ਨੇ ਲੰਬੀ ਛਾਲ 'ਚ ਕਾਂਸੇ ਦਾ ਤਗਮਾ ਜਿੱਤ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਉਪਲਬਧੀ 'ਤੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਅੱਗੇ ਤੋਂ ਅਜਿਹੇ ਖੇਡ ਮੁਕਾਬਲੇ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਇੰਦੂ ਮਤੀ ਨੇ ਵੀ ਬੱਚਿਆਂ ਦੇ ਇਸ ਮੁਕਾਬਲੇ ਦੀ ਸ਼ਲਾਘਾ ਕੀਤੀ | ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ | ਉਨ੍ਹਾਂ ਨੇ ਡੀ.ਪੀ. ਅਧਿਆਪਕ ਰੀਨਾ ਦੀ ਵੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਆਪਣੀ ਦੇਖ-ਰੇਖ ਹੇਠ ਬੱਚਿਆਂ ਨੂੰ ਇਸ ਮੁਕਾਬਲੇ ਲਈ ਤਿਆਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਸਤ ਸ਼ਿਲਪ ਕਾਲਜ ਬਟਾਲਾ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਅਣਐਲਾਨੇ ਬਿਜਲੀ ਦੇ ਕੱਟਾਂ ਦੀ ਵਜ੍ਹਾ ਨਾਲ ਆਮ ਲੋਕਾਂ 'ਚ ਭਾਰੀ ਰੋਸ <br/>
Ad Position 24