15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਹਸਤ ਸ਼ਿਲਪ ਕਾਲਜ ਬਟਾਲਾ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-04-2026
ਬਟਾਲਾ, 25 ਅਪ੍ਰੈਲ (ਸਤਿੰਦਰ ਸਿੰਘ)- ਹਸਤ ਸ਼ਿਲਪ ਡਿਗਰੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਵਿਖੇ 24ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਅਮਨਸ਼ੇਰ ਸਿੰਘ ਕਲਸੀ ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਆਪ ਪੰਜਾਬ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਪਹੁੰਚੇ ਮਹਿਮਾਨਾਂ ਦਾ ਮੈਨੇਜਿੰਗ ਡਾਇਰੈਕਟਰ ਪ੍ਰੋ. ਦਿਲਬਾਗ ਸਿੰਘ, ਸੈਕੇਟਰੀ ਸੁਖਵਿੰਦਰ ਸਿੰਘ ਧੁੱਪਸੜੀ, ਪਿ੍ੰ. ਅਨੀਤਾ ਕਟੋਚ, ਕੋਆਰਡੀਨੇਟਰ ਸਰਬਜੀਤ ਕੌਰ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਧਾਰਮਿਕ ਗੀਤ ਨਾਲ ਕੀਤੀ | ਉਪਰੰਤ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਤੇ ਸੰਸਕ੍ਰਿਤੀ ਨਾਲ ਸੰਬੰਧਿਤ ਭੰਗੜਾ ਤੇ ਵੱਖ-ਵੱਖ ਡਾਂਸ ਦੀਆਂ ਵਨੰਗੀਆਂ ਦੀ ਪੇਸ਼ਕਾਰੀ ਕੀਤੀ ਗਈ | ਮੁੱਖ ਮਹਿਮਾਨ ਵਿਧਾਇਕ ਸ਼ੈਰੀ ਕਲਸੀ, ਹੋਰ ਮਹਿਮਾਨਾਂ ਤੇ ਕਾਲਜ ਪ੍ਰਬੰਧਕਾਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਕਾਲਜ ਪ੍ਰਬੰਧਕਾਂ ਵਲੋਂ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰ. ਤਜਿੰਦਰ ਕੁਮਾਰ, ਪਿ੍ੰ. ਦਲਜੀਤ ਸਿੰਘ, ਪਿ੍ੰਸੀਪਲ ਸੁਰਿੰਦਰ ਸਿੰਘ, ਪਿ੍ੰਸੀਪਲ ਸੁਖਵੰਤ ਸਿੰਘ ਬੇਦੀ, ਪਿ੍ੰਸੀਪਲ ਪ੍ਰਭਜੋਤ ਸਿੰਘ, ਲੈਕਚਰਾਰ ਮਦਨ ਲਾਲ, ਗਗਨਦੀਪ ਸਿੰਘ, ਅਮਨਦੀਪ ਸਿੰਘ, ਕਰਨਪਾਲ ਸਿੰਘ ਕੋਟਲੀ, ਬਲਬੀਰ ਸਿੰਘ, ਨਵਦੀਪ ਸਿੰਘ, ਬਿਕਰਮ ਬਾਠ, ਜਸਬੀਰ ਸਿੰਘ, ਲੈਕਚਰਾਰ ਮਨਜੀਤ ਸਿੰਘ, ਸ਼ਰਨਜੀਤ ਕੌਰ, ਰਾਜਵਿੰਦਰ ਕੌਰ, ਅਮਰ ਜੋਤੀ, ਜੈਸਮੀਕ ਕੌਰ, ਬਲਜੀਤ ਕੌਰ, ਮਨਦੀਪ ਕੌਰ, ਮਨਜਿੰਦਰ ਕੌਰ, ਝਿਰਮਲ, ਗੁਰਵਿੰਦਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਵਿਦਾਇਗੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ
Ad Position 24