15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-04-2026
ਕੋਟਲੀ ਸੂਰਤ ਮੱਲ੍ਹੀ, 25 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਚ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਤੇ ਜ਼ਿੰਮੇਵਾਰੀ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ | ਪਿ੍ੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ 10ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਵਲੋਂ ਪ੍ਰੇਰਣਾਦਾਇਕ ਭਾਸ਼ਣ ਨਾਲ ਹੋਈ | ਉਸ ਨੇ ਧਰਤੀ ਦੀ ਮਹੱਤਤਾ ਤੇ ਇਸ ਦੀ ਰੱਖਿਆ ਲਈ ਸਾਡੇ ਫਰਜ਼ਾਂ ਬਾਰੇ ਵਿਸਥਾਰ ਨਾਲ ਦੱਸਿਆ | 8ਵੀਂ ਜਮਾਤ ਦੀ ਵਿਦਿਆਰਥਣ ਅਪੂਰਵਾ ਨੇ ਵੀ ਸੁੰਦਰ ਵਿਚਾਰ ਪ੍ਰਗਟ ਕੀਤੇ | 10ਵੀਂ ਜਮਾਤ ਦੀ ਵਿਦਿਆਰਥਣ ਗੁਰਨੀਤ ਕੌਰ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਸਹੁੰ ਚੁਕਵਾਈ ਗਈ | 8ਵੀਂ ਕਲਾਸ ਦੀਆਂ ਕੁੜੀਆਂ ਵਲੋਂ ਇਕ ਸੁੰਦਰ ਨਾਟਕ (ਐਕਟ) ਵੀ ਪੇਸ਼ ਕੀਤਾ ਗਿਆ | ਸਮਾਗਮ ਵਿਚ ਪਿ੍ੰਸੀਪਲ ਸੋਨੀਆ ਮਹਾਜਨ, ਡਾਇਰੈਕਟਰ ਆਯੋਧ ਸਿੰਘ, ਐੱਮ.ਡੀ. ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਵੀ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਸੰਤ ਜੇਵੀਅਰ ਸਕੂਲ ਸਤਕੋਹਾ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਪਿ੍ੰਸੀਪਲ ਡਾ. ਰੇਨੂੰ ਪੰਚਾਲ ਦੀ ਕਿਤਾਬ 'ਨਦੀ ਦਾ ਨਰਨਵ' ਲੋਕ ਅਰਪਣ <br/>
Ad Position 24