ਬਟਾਲਾ, 25 ਅਪ੍ਰੈਲ (ਸਤਿੰਦਰ ਸਿੰਘ)- ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਹਾਸਲ ਕੀਤਾ | ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ, ਜਿਸ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ 96 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਉਸ ਨੇ ਗਣਿਤ ਵਿਸ਼ੇ ਵਿਚ 100 ਵਿਚੋਂ 99 ਅੰਕ ਪ੍ਰਾਪਤ ਕੀਤੇ | ਜਸਨੂਰ ਸਿੰਘ ਨੇ 95 ਫੀਸਦੀ ਅੰਕ ਹਾਸਲ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਉਸ ਨੇ ਸਮਾਜਿਕ ਵਿਗਿਆਨ ਵਿਚ 100 ਵਿੱਚੋਂ 99 ਅੰਕ ਪ੍ਰਾਪਤ ਕੀਤੇ | ਤੀਜਾ ਸਥਾਨ ਜਸਪ੍ਰੀਤ ਕੌਰ ਨੇ 94 ਫੀਸਦੀ ਅੰਕਾਂ ਨਾਲ ਪ੍ਰਾਪਤ ਕੀਤਾ | ਇਸ ਸਾਲ ਦੇ ਨਤੀਜੇ ਦੀ ਖਾਸ ਗੱਲ ਇਹ ਰਹੀ ਕਿ ਸਕੂਲ ਦਾ ਕੋਈ ਵੀ ਵਿਦਿਆਰਥੀ 60 ਫ਼ੀਸਦੀ ਤੋਂ ਘੱਟ ਅੰਕ ਨਹੀਂ ਲੈ ਕੇ ਆਇਆ, ਜੋ ਕਿ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਲਗਨ ਦਾ ਪ੍ਰਮਾਣ ਹੈ | ਇਸ ਮੌਕੇ ਸਕੂਲ ਦੇ ਮੁਖੀ ਤਾਜਪ੍ਰੀਤ ਸਿੰਘ ਸੇਖੋਂ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ |