ਦੀਨਾਨਗਰ, 25 ਅਪ੍ਰੈਲ (ਸੋਢੀ/ਸ਼ਰਮਾ/ਘੁੰਮਣ)- ਐਸ.ਐਸ.ਐਮ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਐਮ.ਐਸ.ਸੀ. ਭੌਤਿਕ ਵਿਗਿਆਨ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ਆਰ ਕੇ ਤੁਲੀ ਨੇ ਦੱਸਿਆ ਕਿ ਇਸ ਨਤੀਜੇ ਵਿਚ ਕਾਲਜ ਦੀ ਵਿਦਿਆਰਥਣ ਮੁਸਕਾਨ ਨੇ 7.18 ਐਸ.ਜੀ.ਪੀ.ਏ. ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚ 7ਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਨਿਧੀਕਾ ਨੇ 7.00 ਐਸ.ਜੀ.ਪੀ.ਏ. ਅੰਕ ਹਾਸਲ ਕਰਕੇ ਯੂਨੀਵਰਸਿਟੀ ਪੱਧਰ 'ਤੇ 10ਵਾਂ ਰੈਂਕ ਪ੍ਰਾਪਤ ਕੀਤਾ ਹੈ | ਉਨ੍ਹਾਂ ਸ਼ਾਨਦਾਰ ਨਤੀਜੇ ਲਈ ਵਿਭਾਗ ਦੇ ਫੈਕਲਟੀ ਮੈਂਬਰਾਂ ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |