15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਦਾਇਗੀ ਸਮਾਗਮ

Ad Position 21
No active advertisement
ਅਜੀਤ ਡੈਸਕ 26-04-2026
ਕਾਦੀਆਂ, 25 ਅਪ੍ਰੈਲ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਇਕ ਸਮਾਗਮ ਕਾਲਜ ਸੈਮੀਨਾਰ ਹਾਲ ਵਿਚ ਕਰਵਾਇਆ ਗਿਆ | ਇਸ ਮੌਕੇ ਐਮ.ਏ. ਪੰਜਾਬੀ ਦੂਜਾ ਸਮੈਸਟਰ ਕਲਾਸ ਦੇ ਵਿਦਿਆਰਥੀਆਂ ਵਲੋਂ ਐੱਮ.ਏ. ਪੰਜਾਬੀ ਚੌਥਾ ਸਮੈਸਟਰ ਕਲਾਸ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਪਿ੍ੰਸੀਪਲ ਤੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਸਿੰਘ ਹੁੰਦਲ ਸ਼ਾਮਿਲ ਹੋਏ | ਜੂਨੀਅਰ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ ਤੇ ਵੱਖ-ਵੱਖ ਮਨੋਰੰਜਕ ਖੇਡਾਂ ਵੀ ਖੇਡੀਆਂ ਗਈਆਂ | ਵਿਭਾਗ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ ਤੇ ਬਲਜੀਤ ਕੌਰ ਨੇ ਵੀ ਸੱਭਿਆਚਾਰਕ ਪੇਸ਼ਕਾਰੀ ਦਿੱਤੀ | ਸੀਨੀਅਰ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਵਲੋਂ ਆਪਣੀਆਂ ਸੁਨਹਿਰੀ ਯਾਦਾਂ ਸਾਂਝੀਆਂ ਕੀਤੀਆਂ ਗਈਆਂ | ਮੁੱਖ ਮਹਿਮਾਨ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਇਮਤਿਹਾਨ ਪਾਸ ਕਰਨ ਦਾ ਆਸ਼ੀਰਵਾਦ ਦਿੱਤਾ | ਇਸ ਮੌਕੇ ਸੀਨੀਅਰ ਵਿਦਿਆਰਥੀਆਂ ਨੂੰ ਵੱਖ-ਵੱਖ ਖ਼ਿਤਾਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ, ਜਿਸ ਵਿਚ ਪ੍ਰਭਜੋਤ ਕੌਰ ਨੂੰ ਮਿਸ ਫੇਅਰਵੈੱਲ, ਹਰਮਿੰਦਰ ਸਿੰਘ ਨੂੰ ਮਿਸਟਰ ਫੇਅਰਵੈੱਲ, ਪਵਨਦੀਪ ਕੌਰ ਨੂੰ ਮਿਸ ਬਿਊਟੀਫੁੱਲ, ਅਮਨਦੀਪ ਕੌਰ ਮਿਸ ਇਨੋਸੈਂਟ, ਪਰਮਿੰਦਰ ਸਿੰਘ ਨੂੰ ਮਿਸਟਰ ਹੈਂਡਸਮ ਚੁਣ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਸਤਿੰਦਰ ਕੌਰ, ਪ੍ਰੋ. ਕੁਲਵਿੰਦਰ ਸਿੰਘ ਭਾਟੀਆ ਤੇ ਪ੍ਰੋ. ਲਵਪ੍ਰੀਤ ਕੌਰ ਸਮੇਤ ਵਿਭਾਗ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ | ਮੰਚ ਦਾ ਸੰਚਾਲਨ ਵਿਦਿਆਰਥਣ ਕੋਮਲਪ੍ਰੀਤ ਕੌਰ, ਪ੍ਰਭਜੋਤ ਕੌਰ, ਪਵਨਦੀਪ ਕੌਰ ਅਤੇ ਪਰਮਿੰਦਰ ਸਿੰਘ ਵਲੋਂ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਜੂਨੀਅਰ ਵਿੰਗ ਕਾਦੀਆਂ ਵਿਖੇ ਮਾਪਿਆਂ ਨਾਲ ਮੀਟਿੰਗ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪ੍ਰੋ. ਡਾ. ਨਰੇਸ਼ ਕੁਮਾਰ ਨੂੰ ਕੀਤਾ ਸਨਮਾਨਿਤ
Ad Position 24