15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਚੁਕਾਈ ਨਾ ਹੋਣ ਕਾਰਨ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 26-04-2026
ਕਾਹਨੂੰਵਾਨ, 25 ਅਪ੍ਰੈਲ (ਨਿਸ਼ਾਨ ਸਿੰਘ ਚਾਹਲ) - ਦਾਣਾ ਮੰਡੀਆਂ ਵਿਚ ਖਰੀਦੀ ਗਈ ਕਣਕ ਦੀ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਪੰਜਾਬ ਸਰਕਾਰ ਵਲੋਂ ਭਾਵੇਂ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਕਰਨ ਅਤੇ ਦਾਣਾ ਮੰਡੀਆਂ ਵਿਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਦਾ ਦਾਅਵਾ ਕੀਤਾ ਗਿਆ ਸੀ ਪਰ ਖਰੀਦੀ ਗਈ ਕਣਕ ਦੀ ਵੇਲੇ ਸਿਰ ਚੁਕਾਈ ਨਾ ਹੋਣ ਕਾਰਨ ਖੁੱਲੇ ਅਸਮਾਨ ਹੇਠ ਪਈ ਕਣਕ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਲਈ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਪੈਦਾ ਕਰ ਰਹੀ ਹੈ ਕਿਉਂਕਿ ਮੰਡੀਆਂ ਦੇ ਫੜਾਂ ਵਿਚ ਥਾਂ ਦੀ ਕਮੀ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਹੋਰ ਕਣਕ ਦੀ ਢੇਰੀ ਲਾਉਣ ਥਾਂ ਨਹੀਂ ਮਿਲ ਰਾਹੀ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਦੀ ਰਾਖੀ ਲਈ ਟਰਾਲੀਆਂ ਉੱਪਰ ਹੀ ਰਾਤਾਂ ਗੁਜ਼ਾਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਮਾਰਕੀਟ ਕਮੇਟੀ ਕਾਹਨੂੰਵਾਨ ਅਧੀਨ ਪੈਂਦੀ ਦਾਣਾ ਮੰਡੀ ਸਿਧਵਾਂ ਵਿਚ ਕਣਕ ਵੇਚਣ ਆਏ ਕਿਸਾਨ ਜਗੀਰ ਸਿੰਘ, ਅਵਤਾਰ ਸਿੰਘ ਅਤੇ ਸਿੰਦਰ ਸਿੰਘ ਨੇ ਦੱਸਿਆ ਕਿ ਮੰਡੀ ਦੇ ਫੜ ਵਿਚ ਥਾਂ ਦੀ ਕਮੀ ਹੋਣ ਕਾਰਨ ਉਹ ਆਪਣੀ ਫਸਲ ਫੜ੍ਹ ਵਿਚ ਢੇਰੀ ਨਹੀਂ ਕਰ ਸਕਦੇ | ਕਿਸਾਨਾਂ ਕਿਹਾ ਕਿ ਮੰਡੀ ਵਿਚੋਂ ਕਣਕ ਦੀ ਚੁਕਾਈ ਕਰਨ ਲਈ ਜਿਸ ਠੇਕੇਦਾਰ ਨੇ ਠੇਕਾ ਲਿਆ ਹੈ, ਉਹ ਬਹੁਤ ਹੀ ਹੌਲੀ ਗਤੀ ਨਾਲ ਮੰਡੀ ਵਿਚੋਂ ਚੁਕਾਈ ਕਰਵਾ ਰਿਹਾ ਹੈ, ਜਿਸ ਕਾਰਨ ਇਹ ਦਿੱਕਤ ਹੋ ਰਹੀ ਹੈ | ਕਿਸਾਨਾਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਤਬਦੀਲੀ ਆਉਣ 'ਤੇ ਬਾਰਿਸ਼ ਹੁੰਦੀ ਹੈ ਤਾਂ ਮੰਡੀ ਵਿਚ ਖਰੀਦੀ ਗਈ ਕਣਕ ਦੀ ਫਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਸਕਦਾ ਹੈ | ਇਸ ਸਬੰਧੀ ਮੰਡੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਰਾਜ ਗੁਦਾਮ ਨਿਗਮ ਦੇ ਗੁਦਾਮ ਅਨਾਜ ਨਾਲ ਭਰੇ ਹੋਣ ਕਾਰਨ ਗੁਦਾਮਾਂ ਵਿਚ ਥਾਂ ਦੀ ਭਾਰੀ ਕਮੀ ਹੈ ਜਿਸ ਕਰ ਕੇ ਕਣਕ ਦੀ ਚੁਕਾਈ ਵਿਚ ਦੇਰੀ ਹੋ ਰਹੀ ਹੈ ਪਰ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਸੋਮਵਾਰ ਨੂੰ ਵਿਸ਼ੇਸ਼ ਗੱਡੀਆਂ ਮੰਗਵਾ ਕੇ ਚੁਕਾਈ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਟਰਾਂਸਫ਼ਾਰਮਰ 'ਚ ਗੱਡੀ ਵੱਜਣ ਕਾਰਨ ਇਲਾਕੇ ਦੀ ਬਿਜਲੀ ਹੋਈ ਗੁੱਲ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਜੂਨੀਅਰ ਵਿੰਗ ਕਾਦੀਆਂ ਵਿਖੇ ਮਾਪਿਆਂ ਨਾਲ ਮੀਟਿੰਗ
Ad Position 24