15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪੰਡਿਤ ਮੋਹਨ ਲਾਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 26-04-2026
ਫਤਹਿਗੜ੍ਹ ਚੂੜੀਆਂ, 25 ਅਪ੍ਰੈਲ (ਐਮ.ਐਸ. ਫੁੱਲ)- ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਚੱਲ ਰਹੇ ਡਿਗਰੀ ਕੋਰਸ ਬੀ.ਐਸ.ਸੀ. ਫੈਸ਼ਨ ਡਿਜਾਈਨਿੰਗ ਦੇ ਪਹਿਲੇ ਸਮੈਸ਼ਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰ. ਮਿ੍ਣਾਲ ਗੁਪਤਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨਿਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜੇ ਅਨੁਸਾਰ ਗਗਨਦੀਪ ਕੌਰ ਨੇ 74.8 ਫੀਸਦੀ, ਸਿਮਰਨਜੀਤ ਕੌਰ ਨੇ 74.8, ਸਿਮਰਨਜੀਤ ਕੌਰ ਨੇ 73.5 ਤੇ ਸਾਜਨਦੀਪ ਕੌਰ ਨੇ 71.3 ਫੀਸਦੀ ਅੰਕ ਹਾਸਲ ਕਰ ਕੇ ਕਾਲਜ 'ਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕਰ ਕੇ ਮਾਪਿਆਂ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਵਲੋਂ ਵਿਦਿਆਰਥਣਾਂ ਨੂੰ ਵਧਾਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਪਿ੍ੰ. ਮਿ੍ਣਾਲ ਵਲੋਂ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਕਾਲਜ ਅਧਿਆਪਕ, ਸਟਾਫ ਤੇ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਨੂੰ ਦਿੱਤਾ | ਇਸ ਮੌਕੇ ਰਵਿੰਦਰ ਕੌਰ, ਜੋਤੀ ਤੇ ਹਿਮਾਂਸੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 17ਵਾਂ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ ਅਗਲੀ ਖ਼ਬਰ ਟੋਹਾਣਾ ਦੇ ਸਿੰਬਲ ਰੋਡ ਉੱਪਰ ਨਾਜਾਇਜ਼ ਉਸਾਰੀਆਂ 'ਤੇ ਵਿਭਾਗ ਦੀ ਵੱਡੀ ਕਾਰਵਾਈ-ਜੇ.ਸੀ.ਬੀ. ਨਾਲ ਢਾਹੇ ਗਏ ਨਿਰਮਾਣ <b...
Ad Position 24