ਕਲਾਨੌਰ, 25 ਅਪ੍ਰੈਲ (ਪੁਰੇਵਾਲ)- ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀ ਵਿੱਦਿਆ ਦੇ ਖੇਤਰ 'ਚ ਨਿਰੰਤਰ ਮੱਲ੍ਹਾਂ ਮਾਰ ਰਹੇ ਹਨ | ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦੇ ਨਤੀਜਿਆਂ 'ਚ ਚੰਗੇ ਅੰਕ ਹਾਸਲ ਕਰ ਕੇ ਕਾਲਜ, ਇਲਾਕੇ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਪੰਜਵੇਂ ਦੀ ਵਿਦਿਆਰਥਣ ਅਨਮੋਲਦੀਪ ਕੌਰ, ਸਾਵਲੀ ਸ਼ਰਮਾ ਤੇ ਰਮਨਦੀਪ ਕੌਰ ਨੇ ਸਾਂਝੇ ਰੂਪ ਵਿਚ 9.20 ਐਸ.ਜੀ.ਪੀ.ਏ. ਨਾਲ ਕਾਲਜ 'ਚੋਂ ਪਹਿਲਾ, ਤਰਨਾ ਕੁਮਾਰੀ ਨੇ 8.30 ਨਾਲ ਦੂਸਰਾ ਤੇ ਗਗਨਦੀਪ ਕੌਰ ਨੇ 8.15 ਐਸ.ਜੀ.ਪੀ.ਏ. ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਅੱਤਰੀ ਨੇ ਸੰਬੰਧਤ ਵਿਭਾਗ ਦੇ ਪ੍ਰੋ. ਨਵਦੀਪ ਕੌਰ, ਪ੍ਰੋ. ਵਰਿੰਦਰ ਕੌਰ ਤੇ ਅੱਵਲ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਸਟਾਫ਼ ਦੀ ਮਿਹਨਤ ਸਦਕਾ ਕਾਲਜ ਦੇ ਵਿਦਿਆਰਥੀ ਭਵਿੱਖ 'ਚ ਵੀ ਮੈਰਿਟ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ |