ਧਿਆਨਪੁਰ, 25 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਕਲਾਸ ਦੇ ਨਤੀਜੇ ਵਿਚ ਖਾਲਸਾ ਮਾਡਨ ਸੀ.ਸੈਕੰ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਐੱਮ.ਡੀ. ਜਸਵੰਤ ਸਿੰਘ ਪਵਾਰ ਨੇ ਦੱਸਿਆ ਕਿ ਪਿ੍ੰਸੀਪਲ ਸੁਖਜਿੰਦਰ ਕੌਰ ਪਵਾਰ ਦੀ ਯੋਗ ਅਗਵਾਈ ਵਿਚ 8ਵੀਂ ਕਲਾਸ ਦੇ ਨਤੀਜੇ ਵਿਚ ਪਲਕਪ੍ਰੀਤ ਕੌਰ ਨੇ 91 ਫ਼ੀਸਦੀ, ਮਨਦੀਪ ਕੌਰ ਨੇ 90 ਫ਼ੀਸਦੀ ਤੇ ਉਂਕਾਰਦੀਪ ਸਿੰਘ ਨੇ 86 ਫ਼ੀਸਦੀ ਅੰਕ ਪ੍ਰਾਪਤ ਕੀਤੇ ਤੇ ਬਾਕੀ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਐੱਮ.ਡੀ. ਜਸਵੰਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਧੀਆ ਨਤੀਜੇ ਪਿੱਛੇ ਪਿੰਸੀਪਲ ਸੁਖਵਿੰਦਰ ਕੌਰ ਦੀ ਯੋਗ ਅਗਵਾਈ ਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਹੈ | ਇਸ ਮੌਕੇ ਮਨਦੀਪ ਕੌਰ, ਸਿਮਰਨਜੀਤ ਕੌਰ, ਕਿਰਨਜੀਤ ਕੌਰ, ਅਮਰਜੀਤ ਕੌਰ, ਸਿਮਨਜੀਤ ਕੌਰ ਖਾਲਸਾ, ਹਰਪ੍ਰੀਤ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਨਵਨੀਤ ਕੌਰ, ਸਿਮਰਨਜੀਤ ਕੌਰ ਅਤੇ ਨਰਿੰਦਰ ਕੌਰ ਆਦਿ ਹਾਜ਼ਰ ਸਨ |