15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਬੇਰਿੰਗ ਕਾਲਜ ਦੀ ਜਮਾਤ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 26-04-2026
ਬਟਾਲਾ, 25 ਅਪ੍ਰੈਲ (ਸਤਿੰਦਰ ਸਿੰਘ)- ਸਥਾਨਕ ਬੇਰਿੰਗ ਯੂਨੀਅਨ ਕਿ੍ਸ਼ਚੀਅਨ ਕਾਲਜ ਬਟਾਲਾ ਵਿਖੇ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਮੀਡੀਆ ਕਨਵੀਨਰ ਪ੍ਰੋਫੈਸਰ ਰਮਨਦੀਪ ਕੌਰ ਅਤੇ ਦਫ਼ਤਰ ਸੁਪਰਡੈਂਟ ਸ੍ਰੀ ਰੌਬਿਨ ਕੁਮਾਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜੇ 'ਚ ਦਲਜੀਤ ਕੌਰ ਨੇ 8.22 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ ਸਥਾਨ, ਮੁਸਕਾਨ ਭਾਟੀਆ ਨੇ 7.82 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਦੂਜਾ ਤੇ ਸੋਫੀਆ ਨੇ 7.78 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਤਨਵੀ ਨੇ 7.74 ਐਸ.ਜੀ.ਪੀ.ਏ. ਤੇ ਵਰਿੰਦਰ ਨੇ 7.65 ਐਸ.ਜੀ.ਪੀ.ਏ. ਪ੍ਰਾਪਤ ਕੀਤੇ | ਆਰਟਸ ਵਿਭਾਗ ਦੇ ਪ੍ਰੋਫੈਸਰਾਂ ਡਾ. ਰਜਨੀ ਬਾਲਾ, ਪ੍ਰੋ. ਰਾਜੀਵ ਮੈਕਮੂਲਨ, ਪ੍ਰੋ. ਨੀਰਜ ਕੁਮਾਰ ਸ਼ਰਮਾ, ਡਾ. ਲਲਿਤ ਕੁਮਾਰ, ਪ੍ਰੋ. ਪਰਮਿੰਦਰਜੀਤ ਕੌਰ, ਡਾ. ਰਿਤੂ ਪਾਂਧੀ ਨੇ ਵਧੀਆ ਅੰਕ ਲੈਣ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਵਾਮੀ ਸਰਵਾਨੰਦ ਕਾਲਜ ਆਫ਼ ਫਾਰਮੇਸੀ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24