15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪੰਡਿਤ ਮੋਹਨ ਲਾਲ ਗਲੋਬਲ ਸਕੂਲ 'ਚ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-04-2026
ਫਤਹਿਗੜ੍ਹ ਚੂੜੀਆਂ, 25 ਅਪ੍ਰੈਲ (ਐਮ.ਐਸ. ਫੁੱਲ)- ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫਤਹਿਗੜ੍ਹ ਚੂੜੀਆਂ ਵਿਚ ਧਰਤੀ ਦਿਵਸ ਨਾਲ ਸੰਬੰਧਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਵਿਚ ਜਮਾਤ 7ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਲਈ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ | ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ, ਰੁੱਖ ਲਗਾਓ, ਪਲਾਸਟਿਕ ਰਹਿਤ ਧਰਤੀ ਤੇ ਪਾਣੀ ਬਚਾਓ ਵਰਗੇ ਵਿਸ਼ਿਆਂ 'ਤੇ ਸੁੰਦਰ ਪੋਸਟਰ ਤਿਆਰ ਕਰ ਕੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ | ਜਮਾਤ 5ਵੀਂ ਤੋਂ 6ਵੀਂ ਦੇ ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿਚ ਸਵੱਛਤਾ ਅਭਿਆਨ ਚਲਾ ਕੇ ਸਫਾਈ ਦਾ ਸੰਦੇਸ਼ ਦਿੱਤਾ | ਜਮਾਤ 3ਵੀਂ ਤੋਂ 4ਵੀਂ ਦੇ ਵਿਦਿਆਰਥੀਆਂ ਨੇ ਰੋਲ ਪਲੇਅ ਰਾਹੀਂ ਵਾਤਾਵਰਣ ਸੰਭਾਲ ਅਤੇ ਧਰਤੀ ਨੂੰ ਬਚਾਉਣ ਦਾ ਸੁਨੇਹਾ ਪੇਸ਼ ਕੀਤਾ | ਪਿ੍ੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ | ਅੰਤ ਵਿਚ ਪਿ੍ੰਸੀਪਲ ਵਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਸੁਰੱਖਿਆ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਸਕੂਲ ਕੋਆਰਡੀਨੇਟਰ ਅਮਨਦੀਪ ਕੌਰ, ਸਰਬਜੀਤ ਕੌਰ, ਸਕੂਲ ਦਾ ਸਮੂਹ ਸਟਾਫ਼ ਕੁਲਬੀਰ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ, ਸਲੋਨੀ, ਨੀਲਮ, ਅਮਨਪ੍ਰੀਤ ਕੌਰ, ਰਮਨਦੀਪ ਕੌਰ, ਰੂਪਨੀਤ ਕੌਰ, ਅਰਸ਼ਦੀਪ ਕੌਰ, ਆਰਤੀ, ਰਜਿੰਦਰ ਕੌਰ, ਸੋਨੀਆ, ਨੰਦਨੀ, ਸੋਨੀ, ਜਸ਼ਨਪ੍ਰੀਤ ਕੌਰ ਅਤੇ ਜਗਰੂਪ ਸਿੰਘ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਕੌਰ ਪੰਨੂੰ ਨੇ ਮਾਨ ਸਰਕਾਰ ਦੀਆਂ 4 ਸਾਲਾਂ ਦੀਆਂ ਦੀਆਂ ਜਨ ਹਿੱਤ ਯੋਜਨਾਵਾਂ ਬਾਰੇ ਲੋਕਾਂ ਨੂੰ ਦੱਸਿਆ ਅਗਲੀ ਖ਼ਬਰ ਸਵਾਮੀ ਸਰਵਾਨੰਦ ਕਾਲਜ ਆਫ਼ ਫਾਰਮੇਸੀ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24