15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੁਰਪ੍ਰੀਤ ਕੌਰ ਪੰਨੂੰ ਨੇ ਮਾਨ ਸਰਕਾਰ ਦੀਆਂ 4 ਸਾਲਾਂ ਦੀਆਂ ਦੀਆਂ ਜਨ ਹਿੱਤ ਯੋਜਨਾਵਾਂ ਬਾਰੇ ਲੋਕਾਂ ਨੂੰ ਦੱਸਿਆ

Ad Position 21
No active advertisement
ਅਜੀਤ ਡੈਸਕ 26-04-2026
ਬਟਾਲਾ, 25 ਅਪ੍ਰੈਲ (ਸਤਿੰਦਰ ਸਿੰਘ)- ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਸੈਦ ਮੁਬਾਰਕ 'ਚ ਆਪ ਦੀ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ, ਮਨਦੀਪ ਕੌਰ ਪੰਨੂੰ ਅਤੇ ਸਰਪੰਚ ਰਾਜ ਦੀ ਅਗਵਾਈ ਹੇਠ ਭਾਰੀ ਇਕੱਠ ਹੋਇਆ | ਇਸ ਦੌਰਾਨ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਸੀਨੀਅਰ ਆਪ ਆਗੂ ਗੁਰਪ੍ਰੀਤ ਕੌਰ ਪੰਨੂੰ ਨੇ ਮਾਨ ਸਰਕਾਰ ਵਲੋਂ 4 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਅਹਿਮ ਵਿਕਾਸ ਕਾਰਜਾਂ ਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ | ਗੁਰਪ੍ਰੀਤ ਕੌਰ ਪੰਨੂੰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਚਾਰ ਸਾਲਾਂ 'ਚ ਪੰਜਾਬ ਦੀ ਜਨਤਾ ਲਈ ਅਹਿਮ ਕੰਮ ਕੀਤੇ ਹਨ | ਉਪਰੰਤ ਮਹਿਲਾ ਵਿੰਗ ਦੀ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਸਿੱਖਿਆ ਤੇ ਸਿਹਤ ਖੇਤਰਾਂ 'ਚ ਕੀਤੇ ਅਹਿਮ ਪਹਿਲੂਆਂ 'ਤੇ ਚਾਨਣਾ ਪਾਇਆ | ਇਸ ਮੌਕੇ ਗੁਰਪ੍ਰੀਤ ਕੌਰ ਪੰਨੂੰ ਵਲੋਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਦੇ ਜਲਦ ਨਿਪਟਾਰਾ ਕਰਨ ਦਾ ਭਰੋਸਾ ਵੀ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੇਖਵਾਂ ਨੇ ਧਾਰੀਵਾਲ ਸ਼ਹਿਰ ਦੇ ਮੁੱਖ ਮਾਰਗ ਦੇ ਸੁੰਦਰੀਕਰਨ ਸੰਬੰਧੀ 16 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱ... ਅਗਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ 'ਚ ਧਰਤੀ ਦਿਵਸ ਮਨਾਇਆ
Ad Position 24