15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਸੀਨੀਅਰ ਵਿਦਿਆਰਥਣਾਂ ਦਾ ਸੈਮੀਨਾਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਬਟਾਲਾ, 25 ਅਪ੍ਰੈਲ (ਸਤਿੰਦਰ ਸਿੰਘ)- ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲ ਡਾਇਰੈਕਟਰ ਪਰਮਜੀਤ ਕੌਰ ਸੰਧੂ ਦੀ ਅਗਵਾਈ ਹੇਠ ਸੀਨੀਅਰ ਕਲਾਸਾਂ ਦੀਆਂ ਵਿਦਿਆਰਥਣਾਂ ਦਾ ਇਕ ਸੈਮੀਨਾਰ ਲਗਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਪਰਮਜੀਤ ਕੌਰ ਸੰਧੂ ਨੇ ਵਿਦਿਆਰਥਣਾਂ ਨੂੰ ਸਮਾਜ ਵਿਚ ਵਿਚਰਦਿਆਂ ਆਪਣੇ ਫ਼ਰਜਾਂ ਤੇ ਹੱਕਾਂ ਬਾਰੇ ਜਾਣੂ ਕਰਵਾਇਆ | ਡਾਇਰੈਕਟਰ ਪਰਮਜੀਤ ਕੌਰ ਸੰਧੂ ਨੇ ਅਜੋਕੇ ਸਮਾਜ ਵਿਚ ਹੋ ਰਹੀਆਂ ਘਟਨਾਵਾਂ ਦੇ ਹਵਾਲੇ ਦਿੰਦਿਆਂ ਵਿਦਿਆਰਥਣਾਂ ਨੂੰ ਨੈਤਿਕ ਸਦਾਚਾਰਕ ਕਦਰਾਂ ਕੀਮਤਾਂ ਨੂੰ ਪਹਿਲ ਦੇਣ ਦੀ ਪ੍ਰੇਰਨਾ ਦਿੱਤੀ ਤੇ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥਣਾਂ ਨੂੰ ਘਰੇਲੂ ਕੰਮਾਂ-ਕਾਜਾਂ 'ਚ ਵੀ ਮੁਹਾਰਤ ਹਾਸਲ ਕਰਨ ਲਈ ਕਿਹਾ | ਵਿਦਿਆਰਥਣਾਂ ਨੇ ਇਸ ਸੈਮੀਨਾਰ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਕੋਆਰਡੀਨੇਟਰ ਕਵਲਜੀਤ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੇਖਕ ਸੁੱਚਾ ਸਿੰਘ ਰੰਧਾਵਾ ਦਾ ਤੀਸਰਾ ਇਤਿਹਾਸਕ ਨਾਵਲ 'ਵਿਦਰੋਹੀ ਸੰਤ' ਲੋਕ ਅਰਪਣ ਅਗਲੀ ਖ਼ਬਰ ਵਿਸ਼ਵ ਮਲੇਰੀਆ ਦਿਵਸ ਮਨਾਇਆ
Ad Position 24