15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਧਾਰਮਿਕ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 26-04-2026
ਧਿਆਨਪੁਰ, 25 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)- ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਦੂਰ ਕਰ ਕੇ ਅਤੇ ਵਿਦਿਆਰਥੀ ਵਰਗ ਵਿਚ ਗੁਰਮਤਿ ਦਾ ਪ੍ਰਚਾਰ ਕਰਨ ਲਈ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਵੱਖ-ਵੱਖ ਪਿੰਡਾਂ ਦੇ ਵਿਚ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ ਜਿਸ ਵਿਚ ਕਵੀਸ਼ਰੀ, ਸ਼ਬਦ ਕੀਰਤਨ, ਕਵਿਤਾ ਤੇ ਭਾਸ਼ਣ ਮੁਕਾਬਲੇ ਸ਼ਾਮਿਲ ਹਨ | ਇਸ ਸਬੰਧੀ ਪਾਰਟੀ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮਕਸਦ ਸਮਾਜ ਵਿਚੋਂ ਨਸ਼ਿਆਂ ਨੂੰ ਦੂਰ ਕਰ ਕੇ ਵਿਦਿਆਰਥੀਆਂ ਨੂੰ ਧਾਰਮਿਕ ਤੇ ਖੇਡਾਂ ਦੇ ਖੇਤਰ ਵੱਲ ਰੁਚੀ ਵਧਾਉਣ ਹੈ ਜਿਸ ਕਰ ਕੇ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਭਾਗ ਲੈ ਕੇ ਇਨਾਮ ਪ੍ਰਾਪਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਆਉਣ ਵਾਲੇ ਸਮੇਂ ਵਿਚ ਹੋਰ ਵੀ ਤੇਜ਼ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਫਾਇਰ ਬਿ੍ਗੇਡ ਕਰਮਚਾਰੀਆਂ ਦੀ ਹੜਤਾਲ 18ਵੇਂ ਦਿਨ ਵੀ ਰਹੀ ਜਾਰੀ <br/> ਅਗਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸਮਾਗਮ
Ad Position 24