17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪ੍ਰਤਾਪ ਵਰਲਡ ਸਕੂਲ ਦੇ 5 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ 'ਚ ਹਾਸਿਲ ਕੀਤੀ ਕਾਮਯਾਬੀ <br/>

Ad Position 21
No active advertisement
ਅਜੀਤ ਡੈਸਕ 26-04-2026
ਪਠਾਨਕੋਟ, 25 ਅਪ੍ਰੈਲ (ਸੰਧੂ)-ਪ੍ਰਤਾਪ ਵਰਲਡ ਸਕੂਲ ਲਈ ਮਾਣ ਦੀ ਗੱਲ ਹੈ ਕਿ ਸਕੂਲ ਦੇ 5 ਹੋਣਹਾਰ ਵਿਦਿਆਰਥੀਆਂ ਨੇ ਜੇ.ਈ.ਈ ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ | ਇਸ ਮਹੱਤਵਪੂਰਨ ਉਪਲਬਧੀ ਨਾਲ ਸਕੂਲ, ਮਾਪਿਆਂ ਤੇ ਸਿੱਖਿਆ ਜਗਤ ਵਿਚ ਖੁਸ਼ੀ ਦਾ ਮਾਹੌਲ ਹੈ | ਜਸ਼ਨਪ੍ਰੀਤ ਸਿੰਘ, ਹਰਸ਼ ਸ਼ਰਮਾ, ਧੈਰਯ ਕੁੰਡਲ, ਆਕਿ੍ਤੀ ਤੇ ਅਲਬਿਨ ਬਾਰਾ ਨੇ ਆਪਣੀ ਮਿਹਨਤ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਨਾਲ ਇਹ ਸਫਲਤਾ ਹਾਸਲ ਕੀਤੀ | ਪ੍ਰਤਾਪ ਵਰਲਡ ਸਕੂਲ ਆਪਣੇ ਵਿਲੱਖਣ ਸਕੂਲਿੰਗ, ਕੋਚਿੰਗ ਤੇ ਹੋਸਟਲ ਮਾਡਲ ਲਈ ਜਾਣਿਆ ਜਾਂਦਾ ਹੈ ਜਿੱਥੇ ਵਿਦਿਆਰਥੀਆਂ ਨੂੰ ਇਕੋ ਥਾਂ ਉੱਚ ਦਰਜੇ ਦੀ ਪੜ੍ਹਾਈ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਤੇ ਰਹਿਣ ਦੀ ਸੁਵਿਧਾ ਪ੍ਰਦਾਨ ਕੀਤੀ ਜਾਂਦੀ ਹੈ | ਇਸ ਤੋਂ ਇਲਾਵਾ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਆਵਾਜਾਈ ਦੀ ਸੁਵਿਧਾ ਉਪਲਬਧ ਕਰਵਾਈ ਜਾਂਦੀ ਹੈ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਸਨੀ ਮਹਾਜਨ ਨੇ ਕਿਹਾ ਕਿ ਸਕੂਲ ਵਿਚ ਸਿੱਖਿਆ ਨੂੰ ਸਿਰਫ਼ ਕਿਤਾਬੀ ਹੱਦਾਂ ਤੱਕ ਸੀਮਿਤ ਨਹੀਂ ਰੱਖਿਆ ਜਾਂਦਾ, ਸਗੋਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ 'ਤੇ ਵੀ ਜ਼ੋਰ ਦਿੱਤਾ ਜਾਂਦਾ ਹੈ | ਪਿ੍ੰਸੀਪਲ ਸ਼ੁਭਰਾ ਰਾਣੀ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਈਆਂ ਮਹਿਲਾਵਾਂ ਦਾ ਪ੍ਰਧਾਨ ਨਿਪੁਨ ਗੁਪਤਾ ਨੇ ਕੀਤਾ ਸਵਾਗਤ ਅਗਲੀ ਖ਼ਬਰ ਕੌਂਸਲਰ ਗੌਰਵ ਵਡੈਹਰਾ ਨੇ ਪਾਣੀ ਦੀਆਂ ਪਾਈਪਾਂ ਬਦਲਣ ਦਾ ਕੰਮ ਸ਼ੁਰੂ ਕਰਵਾਇਆ
Ad Position 24