17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪਠਾਨਕੋਟ-ਮਨਵਾਲ ਸੰਪਰਕ ਸੜਕ ਦੀ ਖ਼ਰਾਬ ਹਾਲਤ ਨੂੰ ਲੈ ਕੇ ਭਾਜਪਾ ਨੇਤਾ ਭਾਨੂ ਪ੍ਰਤਾਪ ਸਿੰਘ ਨੇ ਜਤਾਇਆ ਰੋਸ

Ad Position 21
No active advertisement
ਅਜੀਤ ਡੈਸਕ 26-04-2026
ਪਠਾਨਕੋਟ, 25 ਅਪ੍ਰੈਲ (ਸੁਮਿਤ)- ਪਠਾਨਕੋਟ ਨੂੰ ਮਨਵਾਲ ਨਾਲ ਜੋੜਨ ਵਾਲੇ ਸੰਪਰਕ ਸੜਕ ਦੀ ਖ਼ਰਾਬ ਹਾਲਤ ਨੂੰ ਲੈ ਕੇ ਭਾਜਪਾ ਨੇਤਾ ਭਾਨੂ ਪ੍ਰਤਾਪ ਸਿੰਘ ਨੇ ਰੋਸ ਜਿਤਾਇਆ ਹੈ | ਉਨ੍ਹਾਂ ਨੇ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਜਰਜਰ ਹਾਲਤ ਵਿਚ ਹੈ ਪਰ ਸਬੰਧਿਤ ਵਿਭਾਗ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ | ਸੜਕ 'ਤੇ ਖੱਡੇ, ਟੁੱਟੇ ਕਿਨਾਰੇ ਅਤੇ ਕਮਜ਼ੋਰ ਪੁਲ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਨੂ ਪ੍ਰਤਾਪ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਕੰੁਭਕਰਨੀ ਨੀਂਦ ਸੁੱਤਾ ਹੈ ਤੇ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਜਲਦੀ ਸੜਕ ਦੀ ਮੁਰੰਮਤ ਤੇ ਪੱਕੇ ਪੁਲ ਦਾ ਨਿਰਮਾਣ ਨਾ ਕੀਤਾ ਤਾਂ ਇਲਾਕੇ ਦੇ ਲੋਕ ਅੰਦੋਲਨ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਇਸ ਸੜਕ ਨੂੰ ਪਹਿਲ ਦੇ ਆਧਾਰ 'ਤੇ ਠੀਕ ਕਰਵਾਏ ਕਿਉਂਕਿ ਇਹ ਕਈ ਪਿੰਡਾਂ ਨੂੰ ਜੋੜਨ ਵਾਲਾ ਮੁੱਖ ਰਸਤਾ ਹੈ | ਸਥਾਨਕ ਲੋਕਾਂ ਨੇ ਵੀ ਪ੍ਰਸ਼ਾਸਨ ਤੋਂ ਜਲਦ ਕਾਰਵਾਈ ਦੀ ਅਪੀਲ ਕੀਤੀ ਹੈ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ ਤੇ ਆਵਾਜਾਈ ਸੁਚਾਰੂ ਤਰੀਕੇ ਨਾਲ ਚੱਲ ਸਕੇ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਈਆਂ ਮਹਿਲਾਵਾਂ ਦਾ ਪ੍ਰਧਾਨ ਨਿਪੁਨ ਗੁਪਤਾ ਨੇ ਕੀਤਾ ਸਵਾਗਤ
Ad Position 24