ਧਿਆਨਪੁਰ, 25 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)-ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜੇ ਵਿਚ ਰਾਬੀਆ ਨੇ 94 ਫ਼ੀਸਦੀ ਤੇ ਐਮਨਪੀਤ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਐੱਮ.ਡੀ. ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ ਤੇ ਡਾਇਰੈਕਟਰ ਗੁਰਜੰਟ ਸਿੰਘ ਧਾਲੀਵਾਲ ਰਾਜੇਕੇ ਨੇ ਦੱਸਿਆ ਕਿ ਰਾਬੀਆ ਤੇ ਐਮਨਪੀਤ ਕੌਰ ਨੇ 8ਵੀਂ ਕਲਾਸ ਦੇ ਨਤੀਜਿਆਂ 'ਚੋਂ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਹਰ ਸਾਲ 8ਵੀਂ, 10ਵੀਂ ਤੇ 12ਵੀਂ ਦੇ ਸ਼ਾਨਦਾਰ ਨਤੀਜਿਆਂ ਕਰ ਕੇ ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਵਿਦਿਆਰਥੀ ਵਰਗ ਦੀ ਪਹਿਲੀ ਪਸੰਦ ਬਣ ਗਿਆ ਹੈ |