19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਮਾਜ ਸੇਵਕ ਨਰਿੰਦਰ ਸ਼ਰਮਾ ਸਮਰਥਕਾਂ ਸਮੇਤ 'ਆਪ' 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 26-04-2026
ਪਠਾਨਕੋਟ, 25 ਅਪ੍ਰੈਲ (ਸੁਮਿਤ)- ਸਮਾਜ ਸੇਵਕ ਨਰਿੰਦਰ ਸ਼ਰਮਾ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਇੰਚਾਰਜ ਅਤੇ ਨਗਰ ਸੁਧਾਰ ਟਰਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਪਾਰਟੀ ਵਿਚ ਸ਼ਾਮਿਲ ਹੋਣ ਦੌਰਾਨ ਵੱਡੀ ਗਿਣਤੀ 'ਚ ਸਥਾਨਕ ਲੋਕਾਂ ਦੀ ਮੌਜੂਦਗੀ ਵੇਖਣ ਨੂੰ ਮਿਲੀ, ਜਿਸ ਨਾਲ ਪ੍ਰੋਗਰਾਮ ਦਾ ਮਾਹੌਲ ਉਤਸ਼ਾਹ ਪੂਰਨ ਬਣ ਗਿਆ | ਨਰਿੰਦਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਜਨ ਹਿਤਕਾਰੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਹੈ | ਵਿਭੂਤੀ ਸ਼ਰਮਾ ਨੇ ਕਿਹਾ ਕਿ ਨਰਿੰਦਰ ਸ਼ਰਮਾ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵਾਰਡ ਨੰਬਰ 25, 26 ਤੇ 27 ਵਿਚ ਮਜ਼ਬੂਤੀ ਮਿਲੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਰਡਾਂ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਨੇ ਕਤਲ ਮਾਮਲੇ ਦੀ ਜਾਂਚ ਨੂੰ ਲੈ ਕੇ ਐੱਸ.ਐੱਸ.ਪੀ. ਨਾਲ ਕੀਤੀ ਮੁਲਾਕਾਤ
Ad Position 24