ਨਰੋਟ ਜੈਮਲ ਸਿੰਘ, 25 ਅਪ੍ਰੈਲ (ਸ਼ਸ਼ੀ ਕੁਮਾਰ)- ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਕੁਲਦੀਪ ਰਾਜ ਨੇ ਆਪਣੇ ਅਧੀਨ ਆਉਂਦੇ ਵੱਖ-ਵੱਖ ਪੁਲਿਸ ਨਾਕਿਆਂ ਦਾ ਦੌਰਾ ਕੀਤਾ | ਦੌਰੇ ਦੌਰਾਨ ਉਨ੍ਹਾਂ ਦੱਸਿਆ ਕਿ ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰਜੀਤ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਤਹਿਤ ਨਾਕਿਆਂ ਦੀ ਚੈਕਿੰਗ ਕੀਤੀ ਗਈ ਤੇੇ ਨਾਕਾ ਫ਼ਤਿਹਪੁਰ, ਨਾਕਾ ਮੰਗਵਾਲ ਮੋੜ 'ਤੇ ਜਾ ਕੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਉਹ ਆਉਣ ਜਾਣ ਵਾਲੇ ਹਰੇਕ ਵਾਹਨਾਂ ਤੇ ਉਨ੍ਹਾਂ ਅੰਦਰ ਬੈਠੇ ਲੋਕਾਂ ਦੀ ਬਾਰੀਕੀ ਨਾਲ ਪੁੱਛ ਪੜਤਾਲ ਕਰਦੇ ਹੋਏ ਸਮਾਜਿਕ ਬੁਰਾਈਆਂ ਫੈਲਾਉਣ ਵਾਲੇ ਅਨਸਰਾਂ 'ਤੇ ਨਿਗਰਾਨੀ ਰੱਖਣ ਤਾਂ ਜੋ ਇਲਾਕੇ ਵਿਚ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਰਹੇ | ਇਸ ਮੌਕੇ ਐਸ.ਐਚ.ਓ ਕੁਲਦੀਪ ਰਾਜ ਨੇ ਇਲਾਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਸਮਾਜਿਕ ਬੁਰਾਈਆਂ ਫੈਲਾਉਣ ਤੇ ਅਮਨ ਸ਼ਾਂਤੀ ਭੰਗ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਤੇ ਨਾਕੇ 'ਤੇ ਖੜੇ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਦੇਂ ਹੋਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ |