23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਪੰਜਾਬ ਨਾਲ ਗੱਦਾਰੀ ਕਰਨ ਵਾਲੇ ਲੋਕਾਂ ਨੂੰ ਪੰਜਾਬੀ ਕਦੇ ਵੀ ਮੁਆਫ਼ ਨਹੀਂ ਕਰਨਗੇ-ਜੋਬਨ ਰੰਧਾਵਾ

Ad Position 21
No active advertisement
ਅਜੀਤ ਡੈਸਕ 27-04-2026
ਬਟਾਲਾ, 26 ਅਪ੍ਰੈਲ (ਸਤਿੰਦਰ ਸਿੰਘ)- ਬਟਾਲਾ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਆਪ ਆਗੂਆਂ ਤੇ ਵਰਕਰਾਂ ਵਲੋਂ ਰਾਘਵ ਚੱਢਾ, ਸੰਦੀਪ ਪਾਠਕ, ਹਰਭਜਨ ਸਿੰਘ ਸਮੇਤ ਜਿਹੜੇ ਰਾਜ ਸਭਾ ਮੈਂਬਰ ਭਾਜਪਾ ਵਿਚ ਸ਼ਾਮਲ ਹੋਏ ਹਨ, ਉਨ੍ਹਾਂ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਪੰਜਾਬੀਆਂ ਨੇ ਏਨਾ ਮਾਣ-ਸਨਮਾਨ ਦਿੱਤਾ, ਉਹ ਪੰਜਾਬ ਵਾਸੀਆਂ ਨਾਲ ਗੱਦਾਰੀ ਕਰ ਕੇ ਭਾਜਪਾ ਵਿਚ ਸ਼ਾਮਲ ਹੋ ਗਏ, ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਯਸ਼ਪਾਲ ਚੌਹਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਨਾਲ ਗੱਦਾਰੀ ਕੀਤੀ ਹੈ, ਉਨ੍ਹਾਂ ਨੂੰ ਪੰਜਾਬ ਵਾਸੀ ਕਦੇ ਵੀ ਮੁਆਫ਼ ਨਹੀਂ ਕਰਨਗੇ | ਨੌਜਵਾਨ ਆਪ ਆਗੂ ਅੰਮਿ੍ਤ ਕਲਸੀ ਨੇ ਕਿਹਾ ਕਿ ਭਾਜਪਾ ਦੇ ਡਰ ਤੇ ਲਾਲਚ ਵਿਚ ਆ ਕੇ ਜੋ ਧ੍ਰੋਹ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਨੇ ਪੰਜਾਬ ਦੇ ਲੋਕਾਂ ਨਾਲ ਕਮਾਇਆ ਹੈ, ਇਹ ਸਭ ਤੋਂ ਵੱਡੀ ਗੱਦਾਰੀ ਹੈ | ਅੰਮਿ੍ਤ ਕਲਸੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੇ ਭਾਜਪਾ 'ਚ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫਰਕ ਨਹੀਂ ਹੈ
Ad Position 22
No active advertisement
ਪਿਛਲੀ ਖ਼ਬਰ ਪਰਿਵਾਰ ਦੇ 3 ਜੀਆਂ ਦੀ ਸੜਕ ਹਾਦਸੇ 'ਚ ਮੌਤ ਕਾਰਨ ਪਿੰਡ ਬੱਲੜਵਾਲ 'ਚ ਸੋਗ ਦੀ ਲਹਿਰ ਅਗਲੀ ਖ਼ਬਰ ਕਣਕ ਦੇ ਝਾੜ ਤੋਂ ਬਾਅਦ ਤੂੜੀ 'ਤੇ ਵੀ ਮੌਸਮ ਦੀ ਮਾਰ ਪਸ਼ੂ ਪਾਲਕਾਂ ਲਈ ਚਾਰੇ ਦਾ ਸੰਕਟ ਵਧਿਆ
Ad Position 24