24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਉਣ ਸੰੰਬੰਧੀ ਜਥੇਬੰਦੀਆਂ ਦੀ ਹੋਈ ਇਕੱਤਰਤਾ

Ad Position 21
No active advertisement
ਅਜੀਤ ਡੈਸਕ 27-04-2026
ਬਟਾਲਾ, 26 ਅਪ੍ਰੈਲ (ਹਰਦੇਵ ਸਿੰਘ ਸੰਧੂ)- ਦਿੱਲੀ ਦਾ ਤਖ਼ਤ ਧੂਹ ਕੇ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ) ਦੇ ਸਾਹਮਣੇ ਨਿਵਾਉਣ ਵਾਲੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ 3 ਮਈ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਸੰਬੰਧੀ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੀ ਇਕੱਤਰਤਾ ਪਬਲਿਕ ਹਾਲ ਵਿਖੇ ਹੋਈ | ਇਸ ਬਾਰੇ ਪ੍ਰਧਾਨ ਗੁਰਮੀਤ ਸਿੰਘ ਮਠਾਰੂ ਨੇ ਦੱਸਿਆ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ 3 ਮਈ ਨੂੰ ਸ਼ਾਮ 6 ਵਜੇ ਤੋਂ10 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਪੰਥ ਦੇ ਮਹਾਨ ਕੀਰਤਨੀਏ ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਦਰਸ਼ਨਜੀਤ ਸਿੰਘ ਬਟਾਲਾ ਵਾਲੇ ਗੁਰਬਾਣੀ ਕੀਰਤਨ ਸਰਵਣ ਕਰਾਉਣਗੇ ਤੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ (ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਗੁਰਬਾਣੀ ਕਥਾ ਦੁਆਰਾ ਸ਼ਬਦ ਗੁਰੂ ਨਾਲ ਜੋੜਨਗੇ | ਪ੍ਰਧਾਨ ਨੇ ਦੱਸਿਆ ਕਿ ਇਸ ਸਮਾਗਮ ਸੰਬੰਧੀ ਸਾਰੇ ਪ੍ਰਬੰਧ ਕਰਨ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤੇ ਵਿਚਾਰ ਸੁਣੇ ਗਏ | ਇਸ ਮੌਕੇ ਗਿਆਨੀ ਹਰਬੰਸ ਸਿੰਘ ਹੰਸਪਾਲ, ਰਣਧੀਰ ਸਿੰਘ ਸਾਬਕਾ ਕੌਂਸਲਰ, ਅਮਰੀਕ ਸਿੰਘ ਮਠਾਰੂ, ਮਨਜੀਤ ਸਿੰਘ ਹੈਪੀ, ਹਰਜੋਤ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਧਰਮਪਾਲ ਸਿੰਘ ਚੌਧਰੀ, ਰਾਜਿੰਦਰ ਸਿੰਘ ਪਦਮ, ਬਾਬਾ ਸਵਿੰਦਰ ਸਿੰਘ ਲੰਗਰਾਂ ਵਾਲੇ, ਕੁਲਵੰਤ ਸਿੰਘ ਸਾਬਕਾ ਕੌਂਸਲਰ, ਹਰਬਖ਼ਸ ਸਿੰਘ ਕਲਸੀ, ਲਵਲੀ ਮਠਾਰੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਬਾਗੀ ਰਾਜ ਸਭਾ ਮੈਂਬਰਾਂ ਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਪਰਿਵਾਰ ਦੇ 3 ਜੀਆਂ ਦੀ ਸੜਕ ਹਾਦਸੇ 'ਚ ਮੌਤ ਕਾਰਨ ਪਿੰਡ ਬੱਲੜਵਾਲ 'ਚ ਸੋਗ ਦੀ ਲਹਿਰ
Ad Position 24