24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-04-2026
ਗੁਰਦਾਸਪੁਰ, 26 ਅਪ੍ਰੈਲ (ਚੱਕਰਾਜਾ)- ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ 5 ਦੋਸ਼ੀਆਂ ਨੰੂ ਹੈਰੋਇਨ ਤੇ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਬਲਜੀਤ ਸਿੰਘ ਨੰੂ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਜਿਸ 'ਤੇ ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੁਲਿਸ ਨੇ ਟੋਨੀ ਨੰੂ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 220 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਪੁਲਿਸ ਨੇ ਸੁਨੀਲ ਕੁਮਾਰ ਨੰੂ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਤਿੱਬੜ ਪੁਲਿਸ ਨੇ ਸੱਤਾ ਮਸੀਹ ਨੰੂ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਤਿੱਬੜ ਪੁਲਿਸ ਨੇ 39000 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਪੁਲਿਸ ਨੇ ਸੰਦੀਪ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 6750 ਐਮ.ਐਲ. ਨਜਾਇਜ਼ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਡੇ ਚਾਨਣ ਮੁਨਾਰੇ- ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਅਗਲੀ ਖ਼ਬਰ ਅੱਗ ਲੱਗਣ ਨਾਲ 25 ਕਿੱਲੇ ਨਾੜ ਸੜ ਕੇ ਸੁਆਹ
Ad Position 24