25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਜ਼ਿਲ੍ਹਾ ਗੁਰਦਾਸਪੁਰ ਅੰਦਰ ਭੀਖ ਮੰਗਣ ਵਾਲੇ ਬੱਚਿਆਂ ਦੀ ਗਿਣਤੀ 'ਚ ਹੋਇਆ ਵਾਧਾ, ਵਿਭਾਗ ਖ਼ਾਮੋਸ਼

Ad Position 21
No active advertisement
ਅਜੀਤ ਡੈਸਕ 27-04-2026
ਗੁਰਦਾਸਪੁਰ, 26 ਅਪ੍ਰੈਲ (ਅਸ਼ੋਕ ਸ਼ਰਮਾ)- ਦੇਸ਼ ਵਿਚ ਅੱਜ ਵੀ ਵੱਡੀ ਗਿਣਤੀ ਵਿਚ ਲੋਕ ਆਪਣਾ ਜੀਵਨ ਮੰਗ ਕੇ ਬਤੀਤ ਕਰਨ ਲਈ ਮਜਬੂਰ ਹਨ | ਮੰਗ ਕੇ ਖਾਣ ਵਾਲਿਆਂ ਵਿਚ ਛੋਟੇ ਬੱਚੇ ਵੀ ਆਉਂਦੇ ਹਨ ਜਿਨ੍ਹਾਂ ਦੇ ਪੈਰਾਂ ਵਿਚ ਨਾ ਤਾਂ ਜੁੱਤੀ ਅਤੇ ਨਾ ਹੀ ਤਨ 'ਤੇ ਪੂਰੇ ਕੱਪੜੇ ਹੁੰਦੇ ਹਨ | ਜ਼ਿਲ੍ਹਾ ਗੁਰਦਾਸਪੁਰ ਅਤੇ ਆਲ ਦੁਆਲੇ ਦੇ ਕਸਬਿਆਂ ਵਿਚ ਭੀਖ ਮੰਗ ਕੇ ਪੇਟ ਪਾਲਣ ਵਾਲੇ ਛੋਟੇ-ਛੋਟੇ ਬੱਚਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਪਰ ਸੰਬੰਧਿਤ ਵਿਭਾਗ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ | ਸ਼ਹਿਰ ਵਾਸੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੜ੍ਹਨ ਲਿਖਣ ਦੀ ਉਮਰ ਵਿਚ ਝੁੱਗੀ ਝੌਂਪੜੀਆਂ ਵਾਲੇ ਬੱਚੇ ਸਵੇਰੇ ਤੜਕ ਸਾਰ ਉੱਠ ਕੇ ਸ਼ਹਿਰ ਦੇ ਬਾਜ਼ਾਰਾਂ, ਗਲੀਆਂ ਤੇ ਦੁਕਾਨਾਂ ਅੱਗੇ ਖੜੇ ਹੋ ਜਾਂਦੇ ਹਨ ਅਤੇ ਹਰ ਆਉਣ ਜਾਣ ਵਾਲੇ ਵਿਅਕਤੀ ਪਾਸੋਂ ਭੀਖ ਮੰਗਦੇ ਹਨ | ਲੋਕਾਂ ਦਾ ਕਹਿਣਾ ਕਿ ਇਨ੍ਹਾਂ ਛੋਟੇ ਬੱਚਿਆਂ ਦੇ ਮਾਪਿਆਂ ਵਲੋਂ ਇਨ੍ਹਾਂ ਨੂੰ ਖ਼ੁਦ ਸ਼ਹਿਰ ਵਿਚ ਭੀਖ ਮੰਗਣ ਲਈ ਭੇਜ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਭੀਖ ਵਿਚ ਮਿਲੇ ਪੈਸੇ ਮਾਪੇ ਆਪਣੇ ਕੋਲ ਰੱਖ ਕੇ ਫਿਰ ਅਗਲੇ ਦਿਨ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਭੇਜ ਦਿੰਦੇ ਹਨ | ਇਨ੍ਹਾਂ ਬੱਚਿਆਂ ਦੀ ਹਾਲਤ ਬਹੁਤ ਮਾੜੀ ਦੇਖ ਕੇ ਕੁਝ ਲੋਕ ਤਰਸ ਖਾ ਕੇ ਇਨ੍ਹਾਂ ਨੂੰ ਪੈਸੇ ਦੇ ਦਿੰਦੇ ਹਨ ਅਤੇ ਕਈ ਵਾਰ ਇਨ੍ਹਾਂ ਛੋਟੇ ਬੱਚਿਆਂ ਨੂੰ ਲੋਕ ਆਪਣੇ ਵਲੋਂ ਦਬਕੇ ਮਾਰ ਕੇ ਵੀ ਭਜਾ ਦਿੰਦੇ ਹਨ | ਕੜਾਕੇ ਦੀ ਠੰਢ ਵਿਚ ਇਹ ਬੱਚੇ ਨੰਗੇ ਪੈਰੀਂ ਅਤੇ ਸਿਰ ਤੋਂ ਨੰਗੇ ਹੋ ਕੇ ਫਿਰਦੇ ਰਹਿੰਦੇ ਹਨ ਜਿਨ੍ਹਾਂ ਦੇ ਬਿਮਾਰ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਈ ਬੱਚੇ ਹੱਥਾਂ ਵਿਚ ਥੈਲੇ ਫੜ ਕੇ ਸ਼ਹਿਰ ਅੰਦਰ ਲੱਗੇ ਕੂੜੇ ਦੇ ਢੇਰਾਂ 'ਤੇ ਫਰੋਲਾ ਫਰਾਲੀ ਕਰਕੇ ਉਸ ਵਿਚੋਂ ਮਿਲੇ ਸ਼ੀਸ਼ੇ ਅਤੇ ਪਲਾਸਟਿਕ ਦੇ ਸਮਾਨ ਨੂੰ ਇਕੱਠਾ ਕਰਕੇ ਵੇਚਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਮੰਗਣ ਵਾਲੀਆਂ ਔਰਤਾਂ ਵਲੋਂ ਛੋਟੇ-ਛੋਟੇ ਬੱਚਿਆਂ ਨੂੰ ਕੁੱਛੜ ਚੁੱਕ ਕੇ ਭੀਖ ਮੰਗੀ ਜਾਂਦੀ ਹੈ | ਉਨ੍ਹਾਂ ਕਿਹਾ ਸਰਕਾਰ ਵਲੋਂ ਛੋਟੇ ਬੱਚਿਆਂ ਨੂੰ ਵਧੀਆ ਜੀਵਨ ਮੁਹੱਈਆ ਕਰਵਾਉਣ ਲਈ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਸਰਕਾਰ ਦੇ ਦਾਅਵੇ ਇਨ੍ਹਾਂ ਭੀਖ ਮੰਗਣ ਵਾਲੇ ਬੱਚਿਆਂ ਦੀ ਹਾਲਾਤ ਦੇਖ ਕੇ ਫ਼ੇਲ੍ਹ ਸਾਬਤ ਹੁੰਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਕਿ ਉਹ ਇਨ੍ਹਾਂ ਭੀਖ ਮੰਗਣ ਵਾਲੇ ਛੋਟੇ ਬੱਚਿਆਂ ਦੇ ਰਹਿਣ ਅਤੇ ਪੜ੍ਹਾਈ ਲਈ ਖ਼ਾਸ ਪ੍ਰਬੰਧ ਕਰਨ ਦੇ ਨਾਲ-ਨਾਲ ਇਨ੍ਹਾਂ ਦੇ ਮਾਪਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੋ ਮਾਪੇ ਆਪਣੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਨਾ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਹੇਠ ਭਾਜਪਾ ਖਿਲਾਫ਼ ਰੋਸ ਮਾਰਚ ਅਗਲੀ ਖ਼ਬਰ ਸਾਡੇ ਚਾਨਣ ਮੁਨਾਰੇ- ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ
Ad Position 24