ਫਤਹਿਗੜ੍ਹ ਚੂੜੀਆਂ, 26 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਬਾਗੀ ਹੋਏ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਜਿਨਾਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਹਾਈਕਮਾਂਡ ਸਮੇਤ ਹੇਠਲੇ ਪੱਧਰ ਤੱਕ ਦੇ ਪਾਰਟੀ ਦੇ ਦਰਜਾ-ਬ-ਦਰਜਾ ਆਗੂਆਂ ਤੇ ਵਰਕਰਾਂ ਵਲੋਂ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ | ਇਸ ਸੰਬੰਧ ਵਿਚ ਅੱਜ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਆਗੂਆਂ ਤੇ ਵਰਕਰਾਂ ਸਮੇਤ ਪਾਰਟੀ ਦਫਤਰ ਤੋਂ ਵੱਖ-ਵੱਖ ਬਾਜ਼ਾਰਾਂ ਵਿਚ ਭਾਜਪਾ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਸ: ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੜ੍ਹੇ-ਲਿਖੇ, ਸੂਝਵਾਨ ਲੋਕਾਂ ਨੂੰ ਅੱਗੇ ਲਿਆਂਦਾ ਗਿਆ ਸੀ ਕਿ ਇਸ ਨਾਲ ਪੰਜਾਬ ਤਰੱਕੀ ਤੇ ਖੁਸ਼ਹਾਲੀ ਵੱਲ ਵਧੇਗਾ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ 'ਚ ਨਗਰ ਕੌਂਸਲ ਦੀਆਂ ਚੋਣਾਂ ਲਈ ਹਰ ਵਾਰਡ ਤੋਂ ਸੂਝਵਾਨ ਉਮੀਦਵਾਰ ਸਾਂਝੇ ਮਸ਼ਵਰੇ ਤੇ ਇਕਜੁੱਟਤਾ ਨਾਲ ਮੈਦਾਨ 'ਚ ਉਤਾਰੇ ਜਾਣਗੇ | ਇਸ ਮੌਕੇ ਪੀ.ਏ. ਕਰਮਜੀਤ ਸਿੰਘ ਬਰਾੜ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਹਲਕਾ ਕੋਆਰਡੀਨੇਟਰ ਗੁਰਬਿੰਦਰ ਸਿੰਘ ਕਾਦੀਆਂ ਰਾਜਪੂਤਾਂ, ਹਰਦੀਪ ਸਿੰਘ ਦਮੋਦਰ, ਸ਼ਹਿਰੀ ਪ੍ਰਧਾਨ ਤੇਜਵਿੰਦਰ ਸਿੰਘ, ਰਾਜੀਵ ਸੋਨੀ, ਬਲਰਾਜ ਸਿੰਘ ਵੀਲਾ, ਕਿਰਪਾਲ ਸਿੰਘ ਸੰਧੂ, ਸੁਖਦੇਵ ਸਿੰਘ, ਗੁਰਨਾਮ ਸਿੰਘ, ਕਵਲਜੀਤ ਸਿੰਘ, ਰਾਮ ਸਿੰਘ, ਜਗਪ੍ਰੀਤ ਸਿੰਘ, ਗੁਰਲਾਲ ਸਿੰਘ, ਰਣਜੀਤ ਸਿੰਘ, ਨਵੀਸ, ਨਵਤੇਜ ਸਿੰਘ, ਬਿਕਰਮ ਸਿੰਘ, ਧਰਮਪਾਲ ਜੋਸ਼ੀ, ਡਾ. ਅਨੂਪ ਜਨੋਤਰਾ, ਮੰਗਲ ਸਿੰਘ, ਕੇਵਲ ਮਸੀਹ, ਸਲੀਮ ਆਦਿ ਹਾਜ਼ਰ ਸਨ |