25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਗਰਿੱਡਾਂ 'ਤੇ ਪੁਲਿਸ ਤਾਇਨਾਤ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 27-04-2026
ਗੁਰਦਾਸਪੁਰ, 26 ਅਪ੍ਰੈਲ (ਅਸ਼ੋਕ ਸ਼ਰਮਾ)- ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪ੍ਰੱਮੁਖ ਜਥੇਬੰਦੀਆਂ ਦੇ ਅਧਾਰਿਤ ਬਣੇ ਸਾਂਝੇ ਥੜੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ ਯੂਨੀਅਨ (ਸਬੰਧਿਤ ਏਟਕ) ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਨਾਲ ਸਬੰਧਿਤ ਸੂਬਾ ਆਗੂਆਂ ਕੁਲਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੰਡੀਵਿੰਡ, ਰਵੇਲ ਸਿੰਘ ਸਹਾਏਪੁਰ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸੋਰ, ਰਾਧੇ ਸ਼ਿਆਮ, ਕੌਰ ਸਿੰਘ ਸੋਹੀ, ਬਲਜੀਤ ਸਿੰਘ ਮੋਦਲਾ, ਜਸਵੀਰ ਸਿੰਘ ਆਂਡਲੂ, ਰਣਜੀਤ ਸਿੰਘ ਢਿੱਲੋਂ, ਬਾਬਾ ਅਮਰਜੀਤ ਸਿੰਘ, ਦਲੀਪ ਕੁਮਾਰ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ, ਤਜਿੰਦਰ ਸਿੰਘ ਸੇਖੋਂ ਆਦਿ ਨੇ ਮੁੱਖ ਮੰਤਰੀ ਪੰਜਾਬ, ਬਿਜਲੀ ਮੰਤਰੀ ਤੇ ਅਦਾਰੇ ਦੇ ਸੀ.ਐਮ.ਡੀ. ਕੋਲੋਂ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਤਾਪਮਾਨ ਦੇ ਵੱਧ ਜਾਣ ਕਰਕੇ ਬਿਜਲੀ ਦੀ ਖਪਤ ਵਿਚ ਹੋਏ ਬੇਤਹਾਸ਼ਾ ਵਾਧੇ ਕਾਰਨ ਦਿਨ ਅਤੇ ਰਾਤ ਦੇ ਸਮੇਂ ਲੱਗ ਰਹੇ ਵੱਡੇ ਬਿਜਲੀ ਕੱਟਾਂ ਦਾ ਵਿਰੋਧ ਕਰਨ ਲਈ ਗਰਿੱਡਾਂ ਦੇ ਨੇੜਲੇ ਇਲਾਕਿਆਂ ਨਾਲ ਸਬੰਧਿਤ ਖਪਤਕਾਰਾਂ ਵਲੋਂ ਭੀੜ ਦੇ ਰੂਪ 'ਚ ਇਕੱਤਰ ਹੋ ਕੇ ਗਰਿੱਡਾਂ ਵਿਚ ਤਾਇਨਾਤ ਰਾਤ ਦੇ ਸਮੇਂ ਇਕੋ-ਇਕੋ ਕਰਮਚਾਰੀ ਨਾਲ ਦੁਰਵਿਹਾਰ ਕਰਦੇ ਹੋਏ ਮਹਿਕਮੇ ਦੇ ਆਦੇਸ਼ਾਂ 'ਤੇ ਬੰਦ ਕੀਤੀ ਬਿਜਲੀ ਸਪਲਾਈ ਨੂੰ ਜ਼ਬਰਦਸਤੀ ਚਾਲੂ ਕਰਨ ਤੇ ਗੁੱਸੇ ਵਿਚ ਭੜਕੀ ਭੀੜ ਦੀ ਅਗਵਾਈ ਕਰਨ ਵਾਲੇ ਕੁਝ ਲੋਕਾਂ ਵਲੋਂ ਕੀਮਤੀ ਸਾਜੋ ਸਾਮਾਨ ਦੀ ਕੀਤੀ ਜਾ ਰਹੀ ਭੰਨ ਤੋੜ ਦੀਆਂ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ 'ਤੇ ਕਾਬੂ ਪਾਉਣ ਤੇ ਗਰਿੱਡਾਂ 'ਤੇ ਤਾਇਨਾਤ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕਰਦੇ ਹੋਏ ਬਿਜਲੀ ਘਰਾਂ ਵਿਚ ਰਾਤ ਸਮੇਂ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ ਤੇ ਕਰਮਚਾਰੀ ਬੇਖੌਫ਼ ਹੋ ਕੇ ਆਪਣੀ ਡਿਊਟੀ ਨਿਭਾਅ ਸਕਣ | ਆਗੂਆਂ ਨੇ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਬਿਜਲੀ ਘਰਾਂ ਵਿਚ ਡਿਊਟੀ ਕਰਨ ਵਾਲੇ ਕਰਮਚਾਰੀਆਂ ਨਾਲ ਹੈਲਪਰ ਲਗਾਉਣ ਲਈ ਸਟਾਫ ਪੂਰਾ ਕੀਤਾ ਜਾਵੇ | ਆਗੂਆਂ ਵਲੋਂ ਮੈਨੇਜਮੈਂਟ ਤੋਂ ਮੰਗ ਕਰਦਿਆਂ ਕਿਹਾ ਕਿ ਜੇਕਰ ਗਰਿੱਡਾਂ 'ਤੇ ਤਾਇਨਾਤ ਕਿਸੇ ਕਰਮਚਾਰੀ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਮੈਨੇਜਮੈਂਟ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਦਾ ਹਲਕਾ ਇੰਚਾਰਜ ਵਲੋਂ ਸਨਮਾਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਅਲੀਵਾਲ ਦੇ ਨਵੇਂ ਬਣੇ ਕਮਰੇ ਦਾ ਕੀਤਾ ਉਦਘਾਟਨ
Ad Position 24