ਫ਼ਤਹਿਗੜ੍ਹ ਚੂੜੀਆਂ, 26 ਅਪ੍ਰੈਲ (ਐੱਸ.ਐੱਸ. ਫੁੱਲ)- ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫ਼ਤਹਿਗੜ੍ਹ ਚੂੜੀਆਂ ਵਿਚ ਵਿਦਿਆਰਥੀਆਂ ਦੀ ਬੌਧਿਕ ਯੋਗਤਾ ਨੂੰ ਨਿਖਾਰਨ ਲਈ ਜੀ.ਕੇ. ਕਿਊਜ਼ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਪਹਿਲੀ ਕਲਾਸ ਤੋਂ ਲੈ ਕੇ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਭਾਰਤ ਦਾ ਇਤਿਹਾਸ, ਵਿਗਿਆਨ, ਭੂਗੋਲ, ਖੇਡਾਂ ਤੇ ਆਮ ਜਾਣਕਾਰੀ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ | ਸਾਰੇ ਵਿਦਿਆਰਥੀਆਂ ਨੇ ਬੜੀ ਹੁਸ਼ਿਆਰੀ ਤੇ ਤੇਜ਼ੀ ਨਾਲ ਜਵਾਬ ਦੇ ਕੇ ਆਪਣੀ ਗਿਆਨ-ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਵਰਿੰਦਰ ਕੌਰ ਨੇ ਬੱਚਿਆਂ ਦੀ ਪ੍ਰਦਰਸ਼ਨਸ਼ੀਲਤਾ ਦੀ ਭਰਪੂਰ ਸਰਾਹਨਾ ਕੀਤੀ | ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਮੁਕਾਬਲਾ ਸਕੂਲ ਕੋਆਰਡੀਨੇਟਰ ਅਮਨਦੀਪ ਕੌਰ ਤੇ ਸਰਬਜੀਤ ਕੌਰ ਦੀ ਅਗਵਾਈ ਹੇਠ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਇਆ ਗਿਆ | ਇਸ ਮੌਕੇ ਸਕੂਲ ਸਟਾਫ ਕੁਲਬੀਰ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ, ਸਲੋਨੀ, ਨੀਲਮ, ਅਮਨਪ੍ਰੀਤ ਕੌਰ, ਆਰਤੀ, ਅਰਸ਼ਦੀਪ ਕੌਰ, ਰਜਿੰਦਰ ਕੌਰ, ਰੂਪਨੀਤ ਕੌਰ, ਸੋਨੀਆ, ਨੰਦਨੀ ਸੋਨੀ, ਰਮਨਦੀਪ ਕੌਰ, ਜਸ਼ਨਪ੍ਰੀਤ ਕੌਰ ਆਦਿ ਸ਼ਾਮਿਲ ਰਹੇ |